ਨਵੀ ਦਿੱਲੀ: ਤੇਲ ਕੰਪਨੀਆਂ ਨੇ ਪੈਟਰੋਲ 16 ਪੈਸੇ ਅਤੇ ਡੀਜ਼ਲ 14 ਪੈਸੇ ਸਸਤਾ ਕਰ ਦਿੱਤਾ ਹੈ। ਪਿਛਲੇ ਤਿੰਨ ਹਫ਼ਤਿਆਂ ’ਚ ਚੌਥੀ ਵਾਰ ਪੈਟਰੋਲ ਅਤੇ ਡੀਜ਼ਲ ਦੇ ਭਾਅ ’ਚ ਕਟੌਤੀ ਕੀਤੀ ਗਈ ਹੈ। ਇਸ ਫੈਸਲੇ ਤੋਂ ਬਾਅਦ ਦਿੱਲੀ ’ਚ ਪੈਟਰੋਲ ਦੀ ਕੀਮਤ 90 ਰੁਪਏ 40 ਪੈਸੇ ਅਤੇ ਡੀਜ਼ਲ 80 ਰੁਪਏ 73 ਪੈਸੇ ਪ੍ਰਤੀ ਲਿਟਰ ਹੋ ਗਿਆ ਹੈ। ਪਿਛਲੇ ਛੇ ਮਹੀਨਿਆਂ ’ਚ ਤੇਲ ਦੀਆਂ ਕੀਮਤਾਂ ’ਚ ਪਹਿਲੀ ਵਾਰ 24 ਮਾਰਚ ਨੂੰ ਮਾਮੂਲੀ ਕਟੌਤੀ ਕੀਤੀ ਗਈ ਸੀ। -ਪੀਟੀਆਈ