ਨਵੀਂ ਦਿੱਲੀ, 18 ਮਈਪੈਟਰੋਲ ਦੀਆਂ ਕੀਮਤਾਂ ਵਿਚ ਅੱਜ 27 ਪੈਸੇ ਪ੍ਰਤੀ ਲਿਟਰ ਤੇ ਡੀਜ਼ਲ ਵਿਚ 29 ਪੈਸੇ ਪ੍ਰਤੀ ਲਿਟਰ ਵਾਧਾ ਹੋਇਆ। ਇਸ ਵਾਧੇ ਨਾਲ ਮੁੰਬਈ ਵਿਚ ਪੈਟਰੋਲ 99 ਰੁਪਏ ਲਿਟਰ ਨੂੰ ਪਾਰ ਕਰ ਗਿਆ ਹੈ। ਅੱਜ ਦਿੱਲੀ ਵਿਚ ਪੈਟਰੋਲ 92.85 ਰੁਪਏ ਤੇ ਡੀਜ਼ਲ 83.51 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਇਸ ਤੋਂ ਇਲਾਵਾ ਰਾਜਸਥਾਨ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਵਿਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਨੂੰ ਪਾਰ ਕਰ ਗਈਆਂ ਹਨ। ਦੱਸਣਾ ਬਣਦਾ ਹੈ ਕਿ ਪੱਛਮੀ ਬੰਗਾਲ ਤੇ ਹੋਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਸਮਾਪਤ ਹੋਣ ਤੋਂ ਬਾਅਦ ਤੇਲ ਕੀਮਤਾਂ ਵਿਚ ਅੱਜ 10ਵੀਂ ਵਾਰ ਵਾਧਾ ਕੀਤਾ ਗਿਆ।-ਪੀਟੀਆਈ