ਨਵੀਂ ਦਿੱਲੀ: ਜੀਐੱਸਟੀ ਕੌਂਸਲ, ਸ਼ੁੱਕਰਵਾਰ ਨੂੰ ਪੈਟਰੋਲ, ਡੀਜ਼ਲ ਅਤੇ ਹੋਰ ਪੈਟਰੋਲੀਅਮ ਪਦਾਰਥਾਂ ਨੂੰ ਜੀਐੱਸਟੀ ਦੇ ਘੇਰੇ ਹੇਠ ਲਿਆਉਣ ਬਾਰੇ ਵਿਚਾਰ ਕਰ ਸਕਦੀ ਹੈ। ਇਹ ਇਕ ਅਜਿਹਾ ਕਦਮ ਹੋਵੇਗਾ ਜਿਸ ਲਈ ਦੋਵੇਂ ਕੇਂਦਰੀ ਤੇ ਸੂਬਾਈ ਸਰਕਾਰਾਂ ਨੂੰ ਮਾਲੀਏ ’ਤੇ ਵੱਡਾ ਸਮਝੌਤਾ ਕਰਨਾ ਪਵੇਗਾ। ਇਨ੍ਹਾਂ ਦੋਵਾਂ ਸਰਕਾਰਾਂ ਨੂੰ ਇਨ੍ਹਾਂ ਉਤਪਾਦਾਂ ਜ਼ਰੀਏ ਟੈਕਸ ਦੇ ਰੂਪ ਵਿੱਚ ਵੱਡਾ ਮਾਲੀਆ ਪ੍ਰਾਪਤ ਹੁੰਦਾ ਹੈ। ਕੇਂਦਰੀ ਤੇ ਸੂਬਾਈ ਵਿੱਤ ਮੰਤਰੀਆਂ ਦੀ ਸ਼ਮੂਲੀਅਤ ਵਾਲੀ ਕੌਂਸਲ ਦੀ ਮੀਟਿੰਗ ਲਖਨਊ ਵਿੱਚ ਸ਼ੁੱਕਰਵਾਰ ਨੂੰ ਹੋਵੇਗੀ ਜਿਸ ਵਿੱਚ ਕੋਵਿਡ-19 ਨਾਲ ਸਬੰਧਤ ਜ਼ਰੂਰੀ ਸਮੱਗਰੀ ’ਤੇ ਕਰ ਰਾਹਤ ਦੀ ਮਿਆਦ ਵਧਾਉਣ ਬਾਰੇ ਵੀ ਵਿਚਾਰ ਕਰਨ ਦੀ ਸੰਭਾਵਨਾ ਹੈ। ਇਹ ਜਾਣਕਾਰੀ ਸੂਤਰਾਂ ਤੋਂ ਮਿਲੀ ਹੈ। -ਪੀਟੀਆਈ