ਨਵੀਂ ਦਿੱਲੀ, 4 ਜੂਨ
ਰਾਜਸਥਾਨ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਤੋਂ ਬਾਅਦ ਲੇਹ, ਆਂਧਰਾ ਪ੍ਰਦੇਸ਼ ਦੇ ਕਰੀਬ ਸਾਰੇ ਜ਼ਿਲ੍ਹਿਆਂ ਅਤੇ ਤਿਲੰਗਾਨਾ ਦੇ ਕੁਝ ਹਿੱਸਿਆਂ ਵਿਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਗਈਆਂ ਹਨ। ਜਨਤਕ ਖੇਤਰ ਦੀਆਂ ਪੈਟਰੋਲੀਅਮ ਕੰਪਨੀਆਂ ਦੀ ਕੀਮਤ ਦੇ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ ਦੀ ਕੀਮਤ ਵਿੱਚ 27 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 28 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਇਕ ਮਹੀਨੇ ਵਿਚ 18 ਵਾਰੀ ਤੇਲ ਕੀਮਤਾਂ ਵੱਧੀਆਂ ਹਨ। ਹੁਣ ਦਿੱਲੀ ਵਿੱਚ ਪੈਟਰੋਲ 94.76 ਰੁਪਏ ਤੇ ਡੀਜ਼ਲ 85.66 ਰੁਪਏ ਪ੍ਰਤੀ ਲਿਟਰ ਤੱਕ ਪੁੱਜ ਗਿਆ ਹੈ।