ਨਵੀਂ ਦਿੱਲੀ, 18 ਫਰਵਰੀ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ 10ਵੇਂ ਦਿਨ ਦੇ ਵਾਧੇ ਕਾਰਨ ਰਾਜਸਥਾਨ ਤੋਂ ਬਾਅਦ ਵੀਰਵਾਰ ਨੂੰ ਮੱਧ ਪ੍ਰਦੇਸ਼ ਵਿਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਗਈਆਂ ਹਨ। ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਦੀ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ ਦੀ ਕੀਮਤ ਵਿਚ 34 ਪੈਸੇ ਅਤੇ ਡੀਜ਼ਲ ਵਿਚ 32 ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਰਗੇ ਸੂਬਿਆਂ ਵਿਚ ਪੈਟਰੋਲ ਨੇ 100 ਰੁਪਏ ਪ੍ਰਤੀ ਲਿਟਰ ਦੇ ਅੰਕੜੇ ਨੂੰ ਪਾਰ ਕਰ ਲਿਆ ਹੈ। ਮੱਧ ਪ੍ਰਦੇਸ਼ ਪੈਟਰੋਲ ਦੀ ਕੀਮਤ 100.25 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 90.35 ਰੁਪਏ ਹੈ।