ਨਵੀਂ ਦਿੱਲੀ, 4 ਮਈ
ਦੇਸ਼ ਵਿੱਚ ਪੰਜ ਰਾਜਾਂ ਦੀਆਂ ਵਿਧਾਨ ਸਭਾਵਾਂ ਚੋਣਾਂ ਖਤਮ ਹੋਣ ਤੇ ਉਨ੍ਹਾਂ ਦੇ ਨਤੀਜੇ ਆਉਣ ਤੋਂ ਬਾਅਦ ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ 18 ਦਿਨਾਂ ਬਾਅਦ ਪੈਟਰੋਲ ਦੀਆਂ ਕੀਮਤਾਂ ਵਿਚ 15 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਵਿਚ 18 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਹੈ। ਤੇਲ ਕੰਪਨੀਆਂ ਦੁਆਰਾ ਜਾਰੀ ਕੀਤੀ ਗਈ ਕੀਮਤ ਦੇ ਨੋਟੀਫਿਕੇਸ਼ਨ ਦੇ ਅਨੁਸਾਰ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਹੁਣ 90.40 ਰੁਪਏ ਤੋਂ ਵੱਧ ਕੇ 90.55 ਰੁਪਏ ਪ੍ਰਤੀ ਲਿਟਰ ਹੋ ਗਈ ਹੈ, ਜਦੋਂ ਕਿ ਇੱਕ ਲੀਟਰ ਡੀਜ਼ਲ ਦੀ ਕੀਮਤ 80.73 ਰੁਪਏ ਤੋਂ ਵਧ ਕੇ 80.91 ਰੁਪਏ ਹੋ ਗਈ ਹੈ।