ਨਵੀਂ ਦਿੱਲੀ: ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਸੰਜੈ ਪਾਂਡੇ ਨੇ ਜ਼ਮਾਨਤ ਲਈ ਦਿੱਲੀ ਦੀ ਇੱਕ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਨੈਸ਼ਨਲ ਸਟਾਕ ਐਕਸਚੇਂਜ ਦੇ ਮੁਲਾਜ਼ਮਾਂ ਦੇ ਫੋਨ ਟੈਪਿੰਗ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਾਂਡੇ ਨੇ ਪਟੀਸ਼ਨ ਵਿੱਚ ਦਾਅਵਾ ਕੀਤਾ ਕਿ ਈਡੀ ਵੱਲੋਂ ਉਨ੍ਹਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਸਿਆਸੀ ਬਦਲਾਖੋਰੀ ਦਾ ਨਤੀਜਾ ਹੈ। ਪਟੀਸ਼ਨ ’ਤੇ 2 ਅਗਸਤ ਨੂੰ ਵਿਸ਼ੇਸ਼ ਜੱਜ ਸੁਨੈਨਾ ਸ਼ਰਮਾ ਵੱਲੋਂ ਸੁਣਵਾਈ ਕੀਤੇ ਜਾਣ ਦੀ ਸੰਭਾਵਨਾ ਹੈ। -ਪੀਟੀਆਈ