ਤਸਵੀਰਾਂ ਦੀ ਜ਼ੁਬਾਨੀ: ਤਾਲਾਬੰਦੀ ਦੌਰਾਨ ਪਰਵਾਸੀਆਂ ਦਾ ਦਰਦ

ਤਸਵੀਰਾਂ ਦੀ ਜ਼ੁਬਾਨੀ: ਤਾਲਾਬੰਦੀ ਦੌਰਾਨ ਪਰਵਾਸੀਆਂ ਦਾ ਦਰਦ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 21 ਅਕਤੂਬਰ

ਕਰੋਨਾ ਕਾਰਨ ਕੇਂਦਰ ਸਰਕਾਰ ਵੱਲੋਂ ਕੀਤੀ ਦੇਸ਼ਵਿਆਪੀ ਤਾਲਾਬੰਦੀ ਕਾਰਨ ਪਰਵਾਸੀ ਮਜ਼ਦੂਰਾਂ ਨੂੰ ਆਪਣੇ ਪਿੱਤਰੀ ਸੂਬਿਆਂ ਵਿੱਚ ਪਰਤਣ ਵੇਲੇ, ਜਿਨ੍ਹਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਉਨ੍ਹਾਂ ਦੇ ਦਰਦ ਨੂੰ ਬਿਆਨਦੀਆਂ ਝਾਕੀਆਂ ਕੋਲਕਾਤਾ ਵਿੱਚ ਮਾਂ ਦੁਰਗਾ ਦੇ ਇਕ ਪੰਡਾਲ ਵਿੱਚ ਲਗਾਈਆਂ ਗਈਆਂ ਹਨ।

ਇਨ੍ਹਾਂ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਲੋਕ ਪੁੱਜ ਰਹੇ ਹਨ। ਤਾਲਾਬੰਦੀ ਕਾਰਨ ਲੋਕਾਂ ਦੀ ਹਿਜਰਤ ਦੇਸ਼ ਦੀ 1947 ਵਿੱਚ ਹੋਈ ਵੰਡ ਤੋਂ ਬਾਅਦ ਸਭ ਤੋਂ ਵੱਡੀ ਹੈ।

ਇਸ ਹਿਜਰਤ ਦੌਰਾਨ ਬਹੁਤ ਸਾਰੀਆਂ ਜਾਨਾਂ ਸੜਕਾਂ ਤੇ ਰੇਲ ਪਟੜੀਆਂ ’ਤੇ ਚਲੀਆਂ ਗਈਆਂ। ਹੈਰਾਨੀ ਦੀ ਗੱਲ ਹੈ ਕਿ ਸਰਕਾਰ ਕੋਲ ਇਨ੍ਹਾਂ ਹਿਜਰਤਕਾਰੀਆਂ ਦਾ ਕੋਈ ਰਿਕਾਰਡ ਨਹੀਂ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All