ਕਰਤਾਰਪੁਰ ਸਾਹਿਬ ਵਿੱਚ ਫੋਟੋ ਸ਼ੂਟ: ਭਾਰਤ ਵੱਲੋਂ ਪਾਕਿਸਤਾਨ ਵਿਦੇਸ਼ ਵਿਭਾਗ ਦਾ ਸੀਨੀਅਰ ਅਧਿਕਾਰੀ ਤਲਬ

ਪਾਕਿਸਤਾਨੀ ਮਾਡਲ ਦਾ ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਨੰਗੇ ਸਿਰ ਫੋਟੋ ਸ਼ੂਟ: ਵਿਵਾਦ ਬਾਅਦ ਮੰਗੀ ਮੁਆਫ਼ੀ

ਕਰਤਾਰਪੁਰ ਸਾਹਿਬ ਵਿੱਚ ਫੋਟੋ ਸ਼ੂਟ: ਭਾਰਤ ਵੱਲੋਂ ਪਾਕਿਸਤਾਨ ਵਿਦੇਸ਼ ਵਿਭਾਗ ਦਾ ਸੀਨੀਅਰ ਅਧਿਕਾਰੀ ਤਲਬ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 30 ਨਵੰਬਰ

ਪਾਕਿਸਤਾਨੀ ਮਾਡਲ ਨੇ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਕੰਪਲੈਕਸ ’ਚ ਨੰਗੇ ਸਿਰ ਫੋਟੋਸ਼ੂਟ ਨਾਲ ਵਿਵਾਦ ਛੇੜ ਦਿੱਤਾ ਹੈ, ਜਿਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਮਾਮਲੇ ਵਿਚ ਭਾਰਤ ਸਰਕਾਰ ਨੇ ਪਾਕਿਸਤਾਨ ਵਿਦੇਸ਼ ਵਿਭਾਗ ਦੇ ਨਵੀਂ ਦਿੱਲੀ ਸਥਿਤ ਸੀਨੀਅਰ ਅਧਿਕਾਰੀ ਨੂੰ ਤਲਬ ਕੀਤਾ ਹੈ ਤੇ ਇਸ ਮਾਮਲੇ ਵਿਚ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਤੋਂ ਵੀ ਜਾਣੂ ਕਰਵਾਇਆ ਹੈ। 

ਇਸ ਤੋਂ ਪਹਿਲਾਂ ਮਾਡਲ ਸੌਲੇਹਾ ਨੇ ਫੋਟੋਆਂ ਨੂੰ ਡਿਲੀਟ ਕਰ ਦਿੱਤਾ ਅਤੇ ਆਪਣੇ ਇੰਸਟਾਗ੍ਰਾਮ ਪੇਜ 'ਤੇ ਮੁਆਫੀ ਮੰਗੀ ਸੀ। ਸੋਮਵਾਰ ਨੂੰ ਕੱਪੜੇ ਦੇ ਬ੍ਰਾਂਡ ਨੇ ਆਪਣੇ ਇੰਸਟਾਗ੍ਰਾਮ ਪੇਜ 'ਤੇ ਕਰਤਾਰਪੁਰ ਸਾਹਿਬ ਵਿਖੇ ਖਿੱਚੀਆਂ ਸੌਲੇਹਾ ਦੀਆਂ ਤਸਵੀਰਾਂ ਪੋਸਟ ਕੀਤੀਆਂ। ਮਾਡਲ ਨੇ ਬਾਅਦ ਵਿੱਚ ਮੁਆਫ਼ੀ ਮੰਗਦਿਆਂ ਕਿਹਾ ਕਿ ਉਹ ਕਰਤਾਰਪੁਰ ਸਾਹਿਬ ਸਿਰਫ਼ ਇਤਿਹਾਸ ਤੇ ਸਿੱਖ ਧਰਮ ਬਾਰੇ ਜਾਣਨ ਗਈ ਸੀ ਤੇ ਕਿਸੇ ਦੀਆਂ ਭਾਵਨਾਵਾਂ ਨੂੰ ਸੱਟ ਮਾਰਨਾ ਉਸ ਦਾ ਉਦੇਸ਼ ਨਹੀਂ ਸੀ। ਜੇ ਕਿਸੇ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ ਉਸ ਤੋਂ ਨਿਮਰਤਾ ਨਾਲ ਮੁਆਫ਼ੀ ਮੰਗਦੀ ਹਾਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All