PIL in SC seeks immediate measures to prevent stampedes: ਭਗਦੜ ਮਾਮਲਾ: ਸੁਪਰੀਮ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ
ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਮੰਗ; ਰੇਲਵੇ ਨੂੰ 2014 ਦੀ ਰਿਪੋਰਟ ਲਾਗੂ ਕਰਨ ਦੀ ਅਪੀਲ
Advertisement
ਨਵੀਂ ਦਿੱਲੀ, 17 ਫਰਵਰੀ
New Delhi railway station: ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭਗਦੜ ਮਚਣ ਕਾਰਨ 18 ਜਣਿਆਂ ਦੀ ਮੌਤ ਹੋ ਗਈ ਸੀ। ਇਸ ਦੇ ਦੋ ਦਿਨ ਬਾਅਦ ਸੁਪਰੀਮ ਕੋਰਟ ਵਿੱਚ ਅੱਜ ਇੱਕ ਜਨਹਿਤ ਪਟੀਸ਼ਨ ਦਾਇਰ ਕਰਕੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
Advertisement
ਐਡਵੋਕੇਟ ਵਿਸ਼ਾਲ ਤਿਵਾੜੀ ਵੱਲੋਂ ਦਾਇਰ ਕੀਤੀ ਗਈ ਜਨਹਿੱਤ ਪਟੀਸ਼ਨ ਵਿਚ ਕੇਂਦਰ ਅਤੇ ਹੋਰ ਅਥਾਰਟੀਆਂ ਨੂੰ ਕੌਮੀ ਆਫ਼ਤ ਪ੍ਰਬੰਧਨ ਅਥਾਰਟੀ (ਐਨਡੀਐਮਏ) ਦੀ 2014 ਦੀ ਇੱਕ ਰਿਪੋਰਟ ਨੂੰ ਲਾਗੂ ਕਰਨ ਅਤੇ ਵਿਚਾਰ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਇਸ ਸਬੰਧੀ ਭਾਰਤੀ ਰੇਲਵੇ ਨੂੰ ਰੇਲਵੇ ਸਟੇਸ਼ਨਾਂ ਅਤੇ ਪਲੇਟਫਾਰਮਾਂ ’ਤੇ ਯਾਤਰੀਆਂ ਦੀ ਸੁਰੱਖਿਆ ਲਈ ਕੋਰੀਡੋਰ ਚੌੜਾ ਕਰਨ, ਚੌੜੇ ਓਵਰ-ਬ੍ਰਿਜ ਬਣਾਉਣ ਅਤੇ ਪਲੇਟਫਾਰਮਾਂ ਦਾ ਨਿਰਮਾਣ ਕਰਨ, ਰੈਂਪਾਂ ਅਤੇ ਐਸਕੇਲੇਟਰਾਂ ਰਾਹੀਂ ਪਲੇਟਫਾਰਮਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਪਾਅ ਕਰਨ ਦੇ ਨਿਰਦੇਸ਼ ਵੀ ਦਿੱਤੇ ਜਾਣ।
Advertisement
×