ਪਾਇਲਟ ਤੇ ਗਹਿਲੋਤ ਨੇ ਹੱਥ ਮਿਲਾਏ; ਭਰੋਸੇ ਦਾ ਵੋਟ ਅੱਜ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ

ਪਾਇਲਟ ਤੇ ਗਹਿਲੋਤ ਨੇ ਹੱਥ ਮਿਲਾਏ; ਭਰੋਸੇ ਦਾ ਵੋਟ ਅੱਜ

ਜੈਪੁਰ ਵਿੱਚ ਵੀਰਵਾਰ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ (ਸੱਜੇ), ਕਾਂਗਰਸ ਆਗੂ ਸਚਿਨ ਪਾਇਲਟ (ਖੱਬੇ) ਅਤੇ ਕੇ.ਸੀ. ਵੇਣੂਗੋਪਾਲ ਇਕੱਠੇ ਤਸਵੀਰ ਖਿਚਵਾਉਂਦੇ ਹੋਏ। -ਫੋਟੋ: ਪੀਟੀਆਈ

ਜੈਪੁਰ, 13 ਅਗਸਤ

ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਭਲਕੇ ਸ਼ੁਰੂ ਹੋ ਰਹੇ ਰਾਜਸਥਾਨ ਵਿਧਾਨ ਸਭਾ ਦੇ ਇਜਲਾਸ ਦੌਰਾਨ ਭਰੋਸੇ ਦਾ ਵੋਟ ਹਾਸਲ ਕਰਨ ਲਈ ਮਤਾ ਪੇਸ਼ ਕਰੇਗੀ। ਕਾਂਗਰਸ ਵਿਧਾਇਕ ਦਲ ਦੀ ਅੱਜ ਇਥੇ ਹੋਈ ਬੈਠਕ ਦੌਰਾਨ ਇਹ ਐਲਾਨ ਕੀਤਾ ਗਿਆ। ਇਸ ਤੋਂ ਕੁਝ ਘੰਟੇ ਪਹਿਲਾਂ ਵਿਰੋਧੀ ਧਿਰ ਭਾਜਪਾ ਨੇ ਕਿਹਾ ਕਿ ਉਹ ਇਜਲਾਸ ਦੌਰਾਨ ਬੇਭਰੋਸਗੀ ਦਾ ਮਤਾ ਪੇਸ਼ ਕਰੇਗੀ। ਭਾਜਪਾ ਦੀ ਬੈਠਕ ’ਚ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ, ਕੌਮੀ ਮੀਤ ਪ੍ਰਧਾਨ ਤੇ ਸੂਬਾ ਇੰਚਾਰਜ ਅਵਿਨਾਸ਼ ਖੰਨਾ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।

ਇਸ ਤੋਂ ਪਹਿਲਾਂ ਸਚਿਨ ਪਾਇਲਟ ਨੇ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਕਰੀਬ ਇਕ ਮਹੀਨੇ ਪਹਿਲਾਂ ਬਾਗ਼ੀ ਤੇਵਰ ਅਪਣਾਏ ਜਾਣ ਮਗਰੋਂ ਦੋਵੇਂ ਆਗੂਆਂ ਵਿਚਕਾਰ ਇਹ ਪਹਿਲੀ ਮੁਲਾਕਾਤ ਸੀ। ਦੋਵੇਂ ਆਗੂਆਂ ਨੇ ਫੋਟੋਗ੍ਰਾਫਰਾਂ ਲਈ ਇਕੱਠਿਆਂ ਤਸਵੀਰਾਂ ਵੀ ਖਿਚਵਾਈਆਂ। ਕਾਂਗਰਸ ਵਿਧਾਇਕ ਦਲ ਦੀ ਬੈਠਕ ਦੌਰਾਨ ਗਹਿਲੋਤ ਨੇ ਕਾਂਗਰਸ ਵਿਧਾਇਕਾਂ ਨੂੰ ਕਿਹਾ ਕਿ ਉਹ ਪਿਛਲੇ ਗਿਲੇ-ਸ਼ਿਕਵੇ ਭੁਲਾ ਕੇ ਅੱਗੇ ਵਧਣ। ਜ਼ਿਕਰਯੋਗ ਹੈ ਕਿ 200 ਮੈਂਬਰੀ ਵਿਧਾਨ ਸਭਾ ’ਚ ਕਾਂਗਰਸ ਦੇ 107 ਅਤੇ ਭਾਜਪਾ ਕੋਲ 72 ਵਿਧਾਇਕ ਹਨ। ਇਸ ਦੌਰਾਨ ਕਾਂਗਰਸ ਨੇ ਪਾਇਲਟ ਧੜੇ ਦੇ ਦੋ ਵਿਧਾਇਕਾਂ ਭੰਵਰਲਾਲ ਸ਼ਰਮਾ ਅਤੇ ਵਿਸ਼ਵੇਂਦਰ ਸਿੰਘ ਦੀ ਪਾਰਟੀ ’ਚੋਂ ਮੁਅੱਤਲੀ ਨੂੰ ਵਾਪਸ ਲੈ ਲਿਆ ਹੈ।

-ਪੀਟੀਆਈ

ਸੁਪਰੀਮ ਕੋਰਟ ਵੱਲੋਂ ਬਸਪਾ ਵਿਧਾਇਕਾਂ ਦੇ ਮਾਮਲੇ ’ਚ ਅੰਤਰਿਮ ਹੁਕਮ ਜਾਰੀ ਕਰਨ ਤੋਂ ਇਨਕਾਰ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬਸਪਾ ਦੇ ਛੇ ਵਿਧਾਇਕਾਂ ਦੇ ਕਾਂਗਰਸ ’ਚ ਰਲੇਵੇਂ ’ਤੇ ਰੋਕ ਲਗਾਉਣ ਦੀ ਮੰਗ ਵਾਲੀ ਭਾਜਪਾ ਵਿਧਾਇਕ ਦੀ ਅਰਜ਼ੀ ’ਤੇ ਕੋਈ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਹੇਠਲੇ ਬੈਂਚ ਨੇ ਵੀਡੀਓ ਕਾਨਫਰੰਸ ਰਾਹੀਂ ਕੀਤੀ ਸੁਣਵਾਈ ਦੌਰਾਨ ਭਾਜਪਾ ਵਿਧਾਇਕ ਮਦਨ ਦਿਲਾਵਰ ਦੇ ਵਕੀਲ ਸਮੇਤ ਹੋਰ ਧਿਰਾਂ ਦੀਆਂ ਦਲੀਲਾਂ ਸੁਣੀਆਂ। ਬੈਂਚ ਵੱਲੋਂ ਹੁਣ ਅਰਜ਼ੀ ’ਤੇ 17 ਅਗਸਤ ਨੂੰ ਸੁਣਵਾਈ ਕੀਤੀ ਜਾਵੇਗੀ। ਉਧਰ ਰਾਜਸਥਾਨ ਹਾਈ ਕੋਰਟ ਵੱਲੋਂ ਇਸ ਮਾਮਲੇ ’ਚ ਸ਼ੁੱਕਰਵਾਰ ਨੂੰ ਅੱਗੇ ਸੁਣਵਾਈ ਕੀਤੀ ਜਾਵੇਗੀ। ਹਾਈ ਕੋਰਟ ’ਚ ਅੱਜ ਅੱਧੇ ਦਿਨ ਕੰਮ ਹੋਣ ਕਰ ਕੇ ਸਿੰਗਲ ਬੈਂਚ ਨੇ ਦਲੀਲਾਂ ਸੁਣਨ ਮਗਰੋਂ ਕੇਸ ਦੀ ਸੁਣਵਾਈ ਸ਼ੁੱਕਰਵਾਰ ਲਈ ਮੁਲਤਵੀ ਕਰ ਦਿੱਤੀ।
-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All