ਵਿਧਾਇਕਾਂ ਦੀ ਖ਼ਰੀਦੋ-ਫਰੋਖ਼ਤ ’ਚ ਸ਼ਾਮਲ ਸੀ ਪਾਇਲਟ: ਗਹਿਲੋਤ

ਵਿਧਾਇਕਾਂ ਦੀ ਖ਼ਰੀਦੋ-ਫਰੋਖ਼ਤ ’ਚ ਸ਼ਾਮਲ ਸੀ ਪਾਇਲਟ: ਗਹਿਲੋਤ

ਜੈਪੁਰ, 15 ਜੁਲਾਈ

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਬੁੱਧਵਾਰ ਨੂੰ ਬਾਗ਼ੀ ਕਾਂਗਰਸੀ ਨੇਤਾ ਸਚਿਨ ਪਾਇਲਟ ’ਤੇ ਭਾਜਪਾ ਨਾਲ ਵਿਧਾਇਕਾਂ ਦੀ ਖਰੀਦ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਇਆ ਹੈ। ਪਾਇਲਟ ਨੂੰ ਮੰਗਲਵਾਰ ਨੂੰ ਰਾਜਸਥਾਨ ਦੇ ਉਪ ਮੁੱਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਸੀ। ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਹਾਲਾਂਕਿ ਪਾਇਲਟ ਦਾ ਨਾਂ ਨਹੀਂ ਲਿਆ ਪਰ ਉਨ੍ਹਾਂ ਕਿਹਾ ਕਿ ਸਾਬਕਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਖੁਦ ‘ਸੌਦਾ ਕਰ ਰਹੇ ਸਨ।’ ਸ੍ਰੀ ਗਹਿਲੋਤ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਗੱਲ ਦਾ ਸਬੂਤ ਹੈ ਕਿ ਵਿਧਾਇਕਾਂ ਦੀ ਖਰੀਦ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਲਈ ਕੀਤੀ ਜਾ ਰਹੀ ਸੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All