ਨਵੀਂ ਦਿੱਲੀ: ਕੇਂਦਰੀ ਮੰਤਰੀ ਪਿਯੂਸ਼ ਗੋਇਲ ਰਾਜ ਸਭਾ ਵਿੱਚ ਭਾਜਪਾ ਦੇ ਸਦਨ ਆਗੂ ਵਜੋਂ ਬਰਕਰਾਰ ਰਹਿਣਗੇ। ਜ਼ਿਕਰਯੋਗ ਹੈ ਕਿ ਸ੍ਰੀ ਗੋਇਲ (58) ਤੀਜੀ ਵਾਰ ਰਾਜ ਸਭਾ ਲਈ ਬਤੌਰ ਮੈਂਬਰ ਚੁਣੇ ਗਏ ਹਨ। ਭਾਜਪਾ ਵੱਲੋਂ ਕੀਤੇ ਗਏ ਇਸ ਫੈਸਲੇ ਨਾਲ ਪਿਯੂਸ਼ ਗੋਇਲ ਲਈ ਰਾਜ ਸਭਾ ਵਿੱਚ ਸਦਨ ਦੇ ਆਗੂ ਵਜੋਂ ਆਪਣਾ ਕਾਰਜ ਜਾਰੀ ਰੱਖਣ ਲਈ ਰਾਹ ਪੱਧਰਾ ਹੋ ਗਿਆ ਹੈ। ਸੂਤਰਾਂ ਅਨੁਸਾਰ ਭਾਜਪਾ ਨੇ ਇਸ ਫੈਸਲੇ ਬਾਰੇ ਰਾਜ ਸਭਾ ਦੇ ਸਕੱਤਰੇਤ ਨੂੰ ਜਾਣਕਾਰੀ ਦੇ ਦਿੱਤੀ ਹੈ। -ਪੀਟੀਆਈ