ਐਮਰਜੈਂਸੀ ਦੀ 50ਵੀਂ ਬਰਸੀ ਮੌਕੇ ਸਾਰਾ ਸਾਲ ਪ੍ਰੋਗਰਾਮ ਕਰਨ ਦੀ ਯੋਜਨਾ
ਨਵੀਂ ਦਿੱਲੀ: ਐਮਰਜੈਂਸੀ ਦੀ 50ਵੀਂ ਬਰਸੀ ਦੇ ਮੱਦੇਨਜ਼ਰ ਸਭਿਆਚਾਰਕ ਮੰਤਰਾਲੇ ਨੇ 25 ਜੂਨ ਤੋਂ ਸ਼ੁਰੂ ਹੋਣ ਵਾਲੇ ਪ੍ਰੋਗਰਾਮ ਸਾਲ ਭਰ ਕਰਵਾਉਣ ਦੀ ਯੋਜਨਾ ਬਣਾਈ ਹੈ। ਮੰਤਰਾਲੇ ਨੇ ਇਨ੍ਹਾਂ ਪ੍ਰੋਗਰਾਮਾਂ ਦੀ ਇਕ ਸੂਚੀ ਤਿਆਰ ਕੀਤੀ ਹੈ, ਜੋ ਉਸ ਨੇ ਵੱਖ-ਵੱਖ ਸੂਬਿਆਂ...
Advertisement
ਨਵੀਂ ਦਿੱਲੀ: ਐਮਰਜੈਂਸੀ ਦੀ 50ਵੀਂ ਬਰਸੀ ਦੇ ਮੱਦੇਨਜ਼ਰ ਸਭਿਆਚਾਰਕ ਮੰਤਰਾਲੇ ਨੇ 25 ਜੂਨ ਤੋਂ ਸ਼ੁਰੂ ਹੋਣ ਵਾਲੇ ਪ੍ਰੋਗਰਾਮ ਸਾਲ ਭਰ ਕਰਵਾਉਣ ਦੀ ਯੋਜਨਾ ਬਣਾਈ ਹੈ। ਮੰਤਰਾਲੇ ਨੇ ਇਨ੍ਹਾਂ ਪ੍ਰੋਗਰਾਮਾਂ ਦੀ ਇਕ ਸੂਚੀ ਤਿਆਰ ਕੀਤੀ ਹੈ, ਜੋ ਉਸ ਨੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਸਾਂਝੀ ਕੀਤੀ ਹੈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ। ਮੰਤਰਾਲੇ ਨੇ 14 ਜੂਨ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ 25 ਜੂਨ 1975 ਨੂੰ ਐਮਰਜੈਂਸੀ ਲਗਾਈ ਜਾਣੀ ‘ਭਾਰਤ ਦੇ ਲੋਕਤੰਤਰੀ ਇਤਿਹਾਸ ਦੇ ਸਭ ਤੋਂ ਕਾਲੇ ਦੌਰ ਦੀ ਯਾਦ ਦਿਵਾਉਂਦਾ ਹੈ।’’ ਕੇਂਦਰ ਨੇ ਇਸ ਤੋਂ ਪਹਿਲਾਂ 2024 ਵਿੱਚ ਗ੍ਰਹਿ ਮੰਤਰਾਲੇ ਦੀ ਨੋਟੀਫਿਕੇਸ਼ਨ ਰਾਹੀਂ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਵਜੋਂ ਮਨਾਉਣ ਦੇ ਫੈਸਲੇ ਨੂੰ ਨੋਟੀਫਾਈ ਕੀਤਾ ਸੀ। -ਪੀਟੀਆਈ
Advertisement
Advertisement