ਸ੍ਰੀਨਗਰ, 2 ਜਨਵਰੀ
ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਨੇ ਠੰਢ ਵਧਾ ਦਿੱਤੀ ਹੈ। ਸ਼ਨਿਚਰਵਾਰ ਰਾਤ ਤੋਂ ਘਾਟੀ ਦੇ ਜ਼ਿਆਦਾਤਰ ਸਥਾਨਾਂ ਤੋਂ ਹਲਕੀ ਤੋਂ ਦਰਮਿਆਨੀ ਬਰਫਬਾਰੀ ਹੋਣ ਦੀ ਰਿਪੋਰਟ ਹੈ, ਜਦੋਂ ਕਿ ਸ੍ਰੀਨਗਰ ਸ਼ਹਿਰ ਵਿੱਚ ਬਾਰਸ਼ ਹੋਈ। ਇਸ ਨਾਲ ਕਸ਼ਮੀਰ ‘ਚ ਜ਼ਿਆਦਾਤਰ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ‘ਚ ਸੁਧਾਰ ਹੋਇਆ ਹੈ। ਸ੍ਰੀਨਗਰ ਦਾ ਘੱਟੋ-ਘੱਟ ਤਾਪਮਾਨ 0.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸ਼ੁੱਕਰਵਾਰ ਰਾਤ ਨੂੰ ਮਨਫੀ 2.4 ਡਿਗਰੀ ਸੈਲਸੀਅਸ ਸੀ। ਉੱਤਰੀ ਕਸ਼ਮੀਰ ਦੇ ਮਸ਼ਹੂਰ ਸਕੀਇੰਗ ਰਿਜ਼ੋਰਟ ਗੁਲਮਰਗ ਵਿੱਚ ਘੱਟ ਤੋਂ ਘੱਟ ਮਨਫੀ 6.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਪਹਿਲਗਾਮ ਘੱਟ ਤੋਂ ਘੱਟ ਮਨਫ਼ੀ 1.7 ਡਿਗਰੀ ਸੈਲਸੀਅਸ ਰਿਹਾ। ਕਾਜ਼ੀਗੁੰਡ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 1.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 5 ਤੋਂ 6 ਜਨਵਰੀ ਨੂੰ ਭਾਰੀ ਬਰਫਬਾਰੀ ਤੇ ਬਰਸਾਤ ਦੀ ਭਵਿੱਖਬਾਣੀ ਕੀਤੀ ਹੈ। ਇਸ ਕਾਰਨ ਸੜਕ ਤੇ ਹਵਾਈ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।