ਨਵੀਂ ਦਿੱਲੀ: ‘ਮਹਿੰਦਰਾ ਗਰੁੱਪ’ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਅੱਜ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ’ਤੇ ਹੋ ਰਹੀ ਹਿੰਸਾ ’ਤੇ ਨਿਰਾਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਇਸ ਸਕੀਮ ਤਹਿਤ ਸਿਖ਼ਲਾਈ ਲੈਣ ਵਾਲੇ ਅਗਨੀਵੀਰਾਂ ਨੂੰ ਆਪਣੀਆਂ ਕੰਪਨੀਆਂ ਵਿਚ ਕੰਮ ਕਰਨ ਦਾ ਮੌਕਾ ਦੇਣਗੇ। ਉਨ੍ਹਾਂ ਕਿਹਾ ਕਿ ਖੇਤੀ ਉਪਕਰਨ ਖੇਤਰ ਤੋਂ ਲੈ ਕੇ ਏਅਰੋਸਪੇਸ ਤੱਕ ਇਨ੍ਹਾਂ ਨੌਜਵਾਨਾਂ ਦਾ ਸਵਾਗਤ ਕੀਤਾ ਜਾਵੇਗਾ। ਮਹਿੰਦਰਾ ਨੇ ਕਿਹਾ ਕਿ ਅਗਨੀਵੀਰਾਂ ਲਈ ਕਾਰਪੋਰੇਟ ਸੈਕਟਰ ਵਿਚ ਰੁਜ਼ਗਾਰ ਦੇ ਕਾਫ਼ੀ ਮੌਕੇ ਹੋਣਗੇ। -ਪੀਟੀਆਈ