ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

PM about Delhi CM: ਭਰੋਸਾ ਹੈ, ਰੇਖਾ ਗੁਪਤਾ ਦਿੱਲੀ ਦੇ ਵਿਕਾਸ ਲਈ ਪੂਰੇ ਜੋਸ਼ ਨਾਲ ਕੰਮ ਕਰੇਗੀ: ਮੋਦੀ

Confident Rekha Gupta will work for Delhi's development with full vigour: PM Modi
ਫੋਟੋ: ਮਾਨਸ ਰੰਜਨ ਭੂਈ
Advertisement

ਨਵੀਂ ਦਿੱਲੀ, 20 ਫਰਵਰੀ

ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਰੇਖਾ ਗੁਪਤਾ ਨੂੰ ਮੁਬਾਰਕਬਾਦ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ਤੋਂ ਉੱਠੀ ਹੈ ਅਤੇ ਉਨ੍ਹਾਂ ਭਰੋਸਾ ਜ਼ਾਹਰ ਕੀਤਾ ਕਿ ਨਵੀਂ ਮੁੱਖ ਮੰਤਰੀ ਸ਼ਹਿਰ ਦੇ ਵਿਕਾਸ ਲਈ ਪੂਰੇ ਜੋਸ਼ ਨਾਲ ਕੰਮ ਕਰੇਗੀ।

Advertisement

ਪਹਿਲੀ ਵਾਰ ਭਾਜਪਾ ਵਿਧਾਇਕ ਬਣੀ ਗੁਪਤਾ ਨੂੰ ਪਾਰਟੀ ਵੱਲੋਂ ਤਾਕਤ ਦੇ ਸ਼ਾਨਦਾਰ ਪ੍ਰਦਰਸ਼ਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ ਗਈ। ਇਸ ਦੇ ਨਾਲ ਹੀ ਭਾਜਪਾ 26 ਸਾਲਾਂ ਤੋਂ ਵੱਧ ਸਮੇਂ ਬਾਅਦ ਕੌਮੀ ਰਾਜਧਾਨੀ ਵਿੱਚ ਸੱਤਾ ਵਿੱਚ ਵਾਪਸ ਆਈ ਹੈ।

ਦਿੱਲੀ ਸਰਕਾਰ ਦੇ ਸਹੁੰ ਚੁੱਕ ਸਮਾਗਮ ਤੋਂ ਫ਼ੌਰੀ ਬਾਅਦ, ਮੋਦੀ ਨੇ ਇੱਕ ਵਧਾਈ ਸੰਦੇਸ਼ ਵਿੱਚ ਕਿਹਾ, "ਉਹ ਜ਼ਮੀਨੀ ਪੱਧਰ ਤੋਂ ਉੱਠੀ ਹੈ, ਕੈਂਪਸ ਰਾਜਨੀਤੀ, ਰਾਜ ਸੰਗਠਨ, ਨਗਰਪਾਲਿਕਾ ਪ੍ਰਸ਼ਾਸਨ ਵਿੱਚ ਸਰਗਰਮ ਹੈ ਅਤੇ ਹੁਣ ਵਿਧਾਇਕ ਦੇ ਨਾਲ-ਨਾਲ ਮੁੱਖ ਮੰਤਰੀ ਵੀ ਹੈ।"

ਸੋਸ਼ਲ ਮੀਡੀਆ ਪਲੈਟਫਾਰਮ ਐਕਸ ਉਤੇ ਪਾਈ ਇਕ ਪੋਸਟ ਵਿਚ ਉਨ੍ਹਾਂ ਹੋਰ ਕਿਹਾ, "ਮੈਨੂੰ ਵਿਸ਼ਵਾਸ ਹੈ ਕਿ ਉਹ ਦਿੱਲੀ ਦੇ ਵਿਕਾਸ ਲਈ ਪੂਰੇ ਜੋਸ਼ ਨਾਲ ਕੰਮ ਕਰੇਗੀ। ਉਨ੍ਹਾਂ ਨੂੰ ਫਲਦਾਇਕ ਕਾਰਜਕਾਲ ਲਈ ਮੇਰੀਆਂ ਸ਼ੁਭਕਾਮਨਾਵਾਂ।"

ਇਸ ਦੇ ਨਾਲ ਹੀ ਮੋਦੀ ਨੇ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਕੈਬਨਿਟ ਮੰਤਰੀਆਂ ਵਜੋਂ ਹਲਫ਼ ਲੈਣ ਵਾਲੇ ਭਾਜਪਾ ਆਗੂਆਂ ਨੂੰ ਵੀ ਮੁਬਾਰਕਬਾਦ ਦਿੱਤੀ ਹੈ। ਇਕ ਵੱਖਰੀ ਟਵੀਟ ਵਿਚ ਉਨ੍ਹਾਂ ਕਿਹਾ, ‘‘ਸ੍ਰੀ ਪਰਵੇਸ਼ ਸਾਹਿਬ ਸਿੰਘ ਜੀ, ਸ੍ਰੀ ਆਸ਼ੀਸ਼ ਸੂਦ ਜੀ, ਸਰਦਾਰ ਮਨਜਿੰਦਰ ਸਿੰਘ ਸਿਰਸਾ ਜੀ, ਸ੍ਰੀ ਰਵਿੰਦਰ ਇੰਦਰਰਾਜ ਸਿੰਘ ਜੀ, ਸ੍ਰੀ ਕਪਿਲ ਮਿਸ਼ਰਾ ਜੀ ਅਤੇ ਸ੍ਰੀ ਪੰਕਜ ਕੁਮਾਰ ਸਿੰਘ ਜੀ ਨੂੰ ਦਿੱਲੀ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈਆਂ।’’

ਉਨ੍ਹਾਂ ਹੋਰ ਕਿਹਾ, ‘‘ਇਹ ਟੀਮ ਜੋਸ਼ ਅਤੇ ਤਜਰਬੇ ਦਾ ਖ਼ੂਬਸੂਰਤ ਸੁਮੇਲ ਹੈ ਅਤੇ ਯਕੀਨੀ ਤੌਰ 'ਤੇ ਦਿੱਲੀ ਲਈ ਚੰਗਾ ਸ਼ਾਸਨ ਯਕੀਨੀ ਬਣਾਏਗੀ। ਉਨ੍ਹਾਂ ਨੂੰ ਸ਼ੁਭਕਾਮਨਾਵਾਂ।’’

-ਪੀਟੀਆਈ

 

Advertisement