ਪ੍ਰਧਾਨ ਮੰਤਰੀ ਨੇ ਆਈਓਏ ਮੁਖੀ ਨੂੰ ਢੁਕਵੀਂ ਕਾਰਵਾਈ ਕਰਨ ਲਈ ਕਿਹਾ : ਮਾਂਡਵੀਆ
ਨਵੀਂ ਦਿੱਲੀ, 7 ਅਗਸਤ ਭਾਰਤੀ ਓਲੰਪਿਕ ਸੰਘ ਨੇ ਵਿਨੇਸ਼ ਫੋਗਾਟ ਨੂੰ ਲੈ ਕੇ ਯੂਨਾਈਟਿਡ ਵਰਲਡ ਰੈਸਲਿੰਗ ਕੋਲ ਤਿੱਖਾ ਵਿਰੋਧ ਦਰਜ ਕਰਵਾਇਆ ਹੈ। ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਓਲੰਪਿਕ ਤੋਂ ਅਯੋਗ ਠਹਿਰਾਏ ਜਾਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਈਓਏ...
Advertisement
ਨਵੀਂ ਦਿੱਲੀ, 7 ਅਗਸਤ
ਭਾਰਤੀ ਓਲੰਪਿਕ ਸੰਘ ਨੇ ਵਿਨੇਸ਼ ਫੋਗਾਟ ਨੂੰ ਲੈ ਕੇ ਯੂਨਾਈਟਿਡ ਵਰਲਡ ਰੈਸਲਿੰਗ ਕੋਲ ਤਿੱਖਾ ਵਿਰੋਧ ਦਰਜ ਕਰਵਾਇਆ ਹੈ। ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਓਲੰਪਿਕ ਤੋਂ ਅਯੋਗ ਠਹਿਰਾਏ ਜਾਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਈਓਏ ਮੁਖੀ ਪੀਟੀ ਊਸ਼ਾ ਨੂੰ ਇਸ ਮਾਮਲੇ ਵਿੱਚ ਉਚਿਤ ਕਾਰਵਾਈ ਕਰਨ ਲਈ ਕਿਹਾ ਹੈ। ਲੋਕ ਸਭਾ ਵਿੱਚ ਦਿੱਤੇ ਇੱਕ ਬਿਆਨ ਵਿੱਚ ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਸਰਕਾਰ ਨੇ ਫੋਗਾਟ ਨੂੰ ਉਸਦੀ ਜ਼ਰੂਰਤ ਦੇ ਅਨੁਸਾਰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਸੀ, ਜਿਸ ਵਿੱਚ ਨਿੱਜੀ ਸਟਾਫ਼ ਵੀ ਸ਼ਾਮਲ ਸੀ। ਉਧਰ ਫੋਗਾਟ ਦੇ ਮੁੱਦੇ 'ਤੇ ਵਿਰੋਧੀ ਪਾਰਟੀਆਂ ਨੇ ਲੋਕ ਸਭਾ ਤੋਂ ਵਾਕਆਊਟ ਕਰ ਦਿੱਤਾ। ਜ਼ਿਕਰਯੋਗ ਹੈ ਕਿ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ 100 ਗ੍ਰਾਮ ਤੋਂ ਜ਼ਿਆਦਾ ਭਾਰ ਹੋਣ ਕਾਰਨ ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। -ਪੀਟੀਆਈ
Advertisement
Advertisement
×