ਨਵੀਂ ਦਿੱਲੀ, 14 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਕਰ ਸੰਕ੍ਰਾਂਤੀ ਮੌਕੇ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਵੱਖੋ ਵੱਖਰੇ ਨਾਵਾਂ ਹੇਠ ਮਨਾਏ ਜਾਂਦੇ ਤਿਉਹਾਰਾਂ ਲਈ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਸ੍ਰੀ ਮੋਦੀ ਨੇ ਕਿਹਾ ਕਿ ਸਮੁੱਚੇ ਦੇਸ਼ ਵਿੱਚ ਅੱਜ ਲੋਕ ਵੱਖ ਵੱਖ ਤਿਉਹਾਰ ਮਨਾ ਰਹੇ ਹਨ, ਜੋ ਸਭਿਆਚਾਰਕ ਵੰਨ-ਸੁਵੰਨਤਾ ਦੀ ਸ਼ਾਹਦੀ ਭਰਦਾ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਤਾਮਿਲ ਨਾਡੂ ਦੇ ਲੋਕਾਂ ਨੂੰ ਪੋਂਗਲ ਤੇ ਅਸਾਮ ਦੇ ਲੋਕਾਂ ਨੂੰ ਮਾਘ ਬੀਹੂ ਦੀ ਵਧਾਈ ਦਿੱਤੀ। ਉਨ੍ਹਾਂ ਇਕ ਵੱਖਰੇ ਟਵੀਟ ਵਿੱਚ ਦੇਸ਼ਵਾਸੀਆਂ ਨੂੰ ਮਕਰ ਸੰਕ੍ਰਾਂਤੀ ਤੇ ਉੱਤਰਾਇਨ ਲਈ ਵੀ ਵਧਾਈਆਂ ਦਿੱਤੀਆਂ। ਸ੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਤਿਉਹਾਰਾਂ ਨਾਲ ਸਮਾਜ ਵਿੱਚ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਦੇਸ਼ ਵਾਸੀਆਂ ਦੀ ਚੰਗੀ ਸਿਹਤ ਤੇ ਭਲਾਈ ਲਈ ਵੀ ਅਰਦਾਸ ਕੀਤੀ। -ਪੀਟੀਆਈ