ਪ੍ਰਧਾਨ ਮੰਤਰੀ ‘ਵੋਟ ਚੋਰੀ’ ਬਾਰੇ ਇੱਕ ਸ਼ਬਦ ਨਹੀਂ ਬੋਲੇ: ਰਾਹੁਲ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ‘ਵੋਟਰ ਅਧਿਕਾਰ ਯਾਤਰਾ’ ਦੇ ਛੇਵੇਂ ਦਿਨ ਬਿਹਾਰ ਦੇ ਭਾਗਲਪੁਰ ’ਚ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਅੱਜ ਬਿਹਾਰ ’ਚ ਗਯਾਜੀ ਦੇ ਦੌਰੇ ਦੌਰਾਨ ਚੋਣ ਕਮਿਸ਼ਨ ਦੀ ਵਰਤੋਂ ਕਰਕੇ...
Advertisement
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ‘ਵੋਟਰ ਅਧਿਕਾਰ ਯਾਤਰਾ’ ਦੇ ਛੇਵੇਂ ਦਿਨ ਬਿਹਾਰ ਦੇ ਭਾਗਲਪੁਰ ’ਚ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਅੱਜ ਬਿਹਾਰ ’ਚ ਗਯਾਜੀ ਦੇ ਦੌਰੇ ਦੌਰਾਨ ਚੋਣ ਕਮਿਸ਼ਨ ਦੀ ਵਰਤੋਂ ਕਰਕੇ ‘ਵੋਟ ਚੋਰੀ’ ਕਰਨ ਦੀ ਆਪਣੀ ਸਰਕਾਰ ਦੀ ਕਥਿਤ ਕੋਸ਼ਿਸ਼ ਬਾਰੇ ਇਕ ਸ਼ਬਦ ਵੀ ਨਹੀਂ ਬੋਲਿਆ। ਗਾਂਧੀ ਨੇ ਕਿਹਾ, ‘ਐੱਸਆਈਆਰ ਪ੍ਰਧਾਨ ਮੰਤਰੀ ਮੋਦੀ, ਭਾਜਪਾ ਤੇ ਚੋਣ ਕਮਿਸ਼ਨ ਵੱਲੋਂ ਤੁਹਾਡੀ ਵੋਟ ਚੋਰੀ ਕਰਨ ਦੀ ਕੋਸ਼ਿਸ਼ ਹੈ। ਉਹ ਤੁਹਾਡੀ ਵੋਟ ਦਾ ਅਧਿਕਾਰ ਖੋਹਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ‘ਵੋਟ ਚੋਰ’ ਗਯਾਜੀ ਆਏ, ਪਰ ਉਨ੍ਹਾਂ ਚੋਣ ਕਮਿਸ਼ਨ ਦੀ ਮਦਦ ਨਾਲ ਵੋਟ ਚੋਰੀ ਕਰਨ ਸਬੰਧੀ ਆਪਣੀ ਸਰਕਾਰ ਦੀ ਕੋਸ਼ਿਸ਼ ਬਾਰੇ ਇੱਕ ਸ਼ਬਦ ਵੀ ਨਹੀਂ ਕਿਹਾ।’ ਉਨ੍ਹਾਂ ਹੈਰਾਨੀ ਜ਼ਾਹਿਰ ਕੀਤੀ ਕਿ ਮੋਦੀ ਨੇ ਇਸ ਮੁੱਦੇ ’ਤੇ ਚੁੱਪ ਕਿਉਂ ਧਾਰੀ ਹੋਈ ਹੈ।
Advertisement
Advertisement