ਪ੍ਰਧਾਨ ਮੰਤਰੀ ਮੋਦੀ ਦੋ ਰੋਜ਼ਾ ਦੌਰੇ ’ਤੇ ਗੁਜਰਾਤ ਪੁੱਜੇ; ਵਡੋਦਰਾ ਵਿੱਚ ਰੋਡ ਸ਼ੋਅ ਕੀਤਾ
ਦਾਹੋਦ ਵਿੱਚ ਭਾਰਤੀ ਰੇਲਵੇ ਦੇ ਲੋਕੋਮੋਟਿਵ ਨਿਰਮਾਣ ਪਲਾਂਟ ਦਾ ਉਦਘਾਟਨ ਕੀਤਾ
Advertisement
ਵਡੋਦਰਾ, 26 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ਲਈ ਗੁਜਰਾਤ ਪੁੱਜੇ ਹਨ, ਜਿਸ ਦੌਰਾਨ ਉਨ੍ਹਾਂ ਸੋਮਵਾਰ ਸਵੇਰੇ ਵਡੋਦਰਾ ਵਿੱਚ ਇੱਕ ਰੋਡ ਸ਼ੋਅ ਕੀਤਾ ਹੈ। ਇੱਕ ਅਧਿਕਾਰਤ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦਾ ਦਾਹੋਦ, ਭੁਜ ਅਤੇ ਗਾਂਧੀਨਗਰ ਵਿੱਚ ਜਨਤਕ ਸਮਾਗਮਾਂ ਵਿੱਚ ਹਿੱਸਾ ਲੈਣ ਅਤੇ 82,950 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਦਾ ਪ੍ਰੋਗਰਾਮ ਹੈ। ਸੋਮਵਾਰ ਸਵੇਰੇ 10 ਵਜੇ ਵਡੋਦਰਾ ਹਵਾਈ ਅੱਡੇ ’ਤੇ ਪਹੁੰਚਣ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਅਤੇ ਏਅਰਫੋਰਸ ਸਟੇਸ਼ਨ ਤੱਕ 1 ਕਿਲੋਮੀਟਰ ਦਾ ਰੋਡ ਸ਼ੋਅ ਕੀਤਾ ਗਿਆ। ਪ੍ਰਧਾਨ ਮੰਤਰੀ ਵੱਲੋਂ ਕੱਢੇ ਗਏ ਰੋਡ ਸ਼ੋਅ ਦੌਰਾਨ ਪਾਕਿਸਤਾਨ ਵਿਰੁੱਧ ਭਾਰਤ ਦੇ ‘ਅਪਰੇਸ਼ਨ ਸਿੰਧੂਰ' ਦੀ ਸਫਲਤਾ ਸਬੰਧੀ ਉਨ੍ਹਾਂ ਨੂੰ ਵਧਾਈ ਦੇਣ ਲਈ ਰਸਤੇ ਦੇ ਦੋਵੇਂ ਪਾਸੇ ਲੋਕ ਇਕੱਠੇ ਹੋਏ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਹੋਦ ਵਿੱਚ ਭਾਰਤੀ ਰੇਲਵੇ ਦੇ ਲੋਕੋਮੋਟਿਵ ਨਿਰਮਾਣ ਪਲਾਂਟ ਦਾ ਉਦਘਾਟਨ ਕੀਤਾ। -ਪੀਟੀਆਈ
Advertisement
Advertisement