DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

PM Modi in Paris: 25 ਕਰੋੜ ਭਾਰਤੀਆਂ ਨੂੰ ਗਰੀਬੀ ਵਿਚੋਂ ਬਾਹਰ ਕੱਢਿਆ: ਮੋਦੀ

ਭਾਰਤੀ ਪ੍ਰਧਾਨ ਮੰਤਰੀ ਨੇ ਪੈਰਿਸ ਵਿੱਚ ਕੀਤਾ ਸੰਬੋਧਨ; ਭਾਰਤ ਦੇ ਲੋਕਤੰਤਰ ਨੇ ਇੱਕ ਚਾਹ ਵੇਚਣ ਵਾਲੇ ਨੂੰ ਪ੍ਰਧਾਨ ਮੰਤਰੀ ਬਣਾਇਆ; ਫਰਾਂਸ ਵਿੱਚ ਜਿੰਨੇ ਘਰ ਹਨ, ਉਸ ਤੋਂ ਵੱਧ ਘਰ ਭਾਰਤ ਵਿੱਚ ਗਰੀਬਾਂ ਲਈ ਬਣਵਾਏ

  • fb
  • twitter
  • whatsapp
  • whatsapp
featured-img featured-img
ਪੈਰਿਸ ਵਿਚ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ।
Advertisement

ਭਾਰਤ ਦੇ ਪ੍ਰਧਾਨ ਮੰਤਰੀ Narendra Modi ਨੇ Paris ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਨੇ ਪਿਛਲੇ ਸਾਲਾਂ ਦੌਰਾਨ ਗਰੀਬੀ ਖ਼ਿਲਾਫ਼ ਲੜਾਈ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਕਰੀਬ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ ਗਿਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਅਜਿਹੇ ਸਮੇਂ ਫਰਾਂਸ ਦੇ ਦੌਰੇ ’ਤੇ ਆਏ ਹਨ ਜਦੋਂ ਭਾਰਤ ਅਤੇ France ਦਰਮਿਆਨ ਰਣਨੀਤਕ ਭਾਈਵਾਲੀ ਦੇ 12 ਸਾਲ ਪੂਰੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਰਿਸ਼ਤੇ ਲਗਾਤਾਰ ਮਜ਼ਬੂਤ ਹੋ ਰਹੇ ਹਨ ਅਤੇ ਦੋਵੇਂ ਦੇਸ਼ ਕਈ ਖੇਤਰਾਂ ਵਿੱਚ ਮਿਲ ਕੇ ਕੰਮ ਕਰ ਰਹੇ ਹਨ।

Advertisement

ਮੋਦੀ ਨੇ ਕਿਹਾ, “ਦੇਸ਼ ਦੀ 12 ਸਾਲ ਸੇਵਾ ਕਰਨਾ ਮੇਰੇ ਜੀਵਨ ਦਾ ਬਹੁਤ ਵੱਡੀ ਖੁਸ਼ਕਿਸਮਤੀ ਹੈ। ਇਹ ਭਾਰਤ ਦੇ ਲੋਕਤੰਤਰ ਦੀ ਤਾਕਤ ਹੈ ਕਿ ਇੱਕ ਚਾਹ ਵੇਚਣ ਵਾਲਾ ਵਿਅਕਤੀ ਵੀ ਦੇਸ਼ ਦਾ ਪ੍ਰਧਾਨ ਮੰਤਰੀ ਬਣ ਸਕਦਾ ਹੈ।”

Advertisement

ਉਨ੍ਹਾਂ ਕਿਹਾ ਕਿ ਭਾਰਤ ਦਾ ਵਿਕਾਸ ਹੁਣ ਸਿਰਫ਼ ਅੰਕੜਿਆਂ ਤੱਕ ਸੀਮਤ ਨਹੀਂ ਰਿਹਾ, ਸਗੋਂ ਇਸ ਦਾ ਲਾਭ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਕੁਝ ਸਾਲਾਂ ਵਿੱਚ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ ਗਿਆ ਹੈ, ਜੋ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਡੀਆਂ ਸਮਾਜਿਕ-ਆਰਥਿਕ ਤਬਦੀਲੀਆਂ ਵਿੱਚੋਂ ਇੱਕ ਹੈ।

ਪ੍ਰਧਾਨ ਮੰਤਰੀ ਨੇ ਰਿਹਾਇਸ਼ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਫਰਾਂਸ ਵਿੱਚ ਜਿੰਨੇ ਕੁੱਲ ਘਰ ਹਨ, ਉਸ ਤੋਂ ਵੱਧ ਘਰ ਭਾਰਤ ਵਿੱਚ ਲੋੜਵੰਦ ਅਤੇ ਗਰੀਬ ਪਰਿਵਾਰਾਂ ਲਈ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਪਰਿਵਾਰ ਨੂੰ ਪੱਕਾ ਘਰ, ਬਿਜਲੀ, ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਮੋਦੀ ਨੇ ਆਪਣੇ ਸੰਬੋਧਨ ਦੌਰਾਨ ਭਾਰਤੀ ਭਾਈਚਾਰੇ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਦੁਨੀਆ ਭਰ ਵਿੱਚ ਵੱਸਦੇ ਭਾਰਤੀ ਦੇਸ਼ ਦੀ ਸੰਸਕ੍ਰਿਤੀ, ਕਾਬਲੀਅਤ ਅਤੇ ਸਮਰੱਥਾ ਦੇ ਮਜ਼ਬੂਤ ਰਾਜਦੂਤ ਹਨ। ਉਨ੍ਹਾਂ ਕਿਹਾ ਕਿ ਭਾਰਤ ਅੱਜ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਵਿੱਚ ਆਪਣੀ ਮਜ਼ਬੂਤ ਪਛਾਣ ਬਣਾ ਰਿਹਾ ਹੈ।

Advertisement
×