DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਧਿਆਪਕ ਦਿਵਸ ਮੌਕੇ ਪ੍ਰਧਾਨ ਮੰਤਰੀ Modi ਵੱਲੋਂ ਕੌਮੀ ਪੁਰਸਕਾਰ ਜੇਤੂਆਂ ਨਾਲ ਗੱਲਬਾਤ

ਪ੍ਰਧਾਨ ਮੰਤਰੀ ਨੇ ਬੱਚਿਆਂ ਦੇ ਵਿਵਹਾਰ ਅਤੇ ਰੋਜ਼ਾਨਾ ਜੀਵਨ 'ਤੇ ਬਾਰੀਕੀ ਨਾਲ ਨਜ਼ਰ ਰੱਖਣ 'ਤੇ ਦਿੱਤਾ ਜ਼ੋਰ

  • fb
  • twitter
  • whatsapp
  • whatsapp
featured-img featured-img
(Narendra Modi Photo Gallery/ANI Photo)
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਅਲਾਮਤ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਉਨ੍ਹਾਂ ਦਾ ਸਕ੍ਰੀਨ ਸਮਾਂ (ਫ਼ੋਨ/ਕੰਪਿਊਟਰ ਆਦਿ ਦੀ ਵਰਤੋਂ ਦਾ ਸਮਾਂ) ਘਟਾਉਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ।

ਅਧਿਆਪਕ ਦਿਵਸ ਦੀ ਪੂਰਵ ਸੰਧਿਆ 'ਤੇ ਸ਼ੁੱਕਰਵਾਰ ਨੂੰ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਮੋਦੀ ਨੇ ਕਿਹਾ ਕਿ ਸਮਾਜ ਵਿੱਚ ਹਰ ਕਿਸੇ ਨੂੰ ਵਿਦਿਆਰਥੀਆਂ ਨੂੰ ਸਿਰਜਣਾਤਮਕ ਕੰਮਾਂ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਅਕਾਦਮਿਕ ਪ੍ਰਦਰਸ਼ਨ ਤੋਂ ਪਰੇ ਦੇਖਣ ਦੀ ਲੋੜ ਹੈ ਅਤੇ ਉਨ੍ਹਾਂ ਦੇ ਵਿਵਹਾਰ ਅਤੇ ਰੋਜ਼ਾਨਾ ਜੀਵਨ ਵੱਲ ਪੂਰਾ ਧਿਆਨ ਦੇਣਾ ਚਾਹੀਦਾ ਹੈ।

Advertisement

ਪ੍ਰਧਾਨ ਮੰਤਰੀ ਨੇ ਕਿਹਾ ਕਿ ਬੱਚਿਆਂ ਦੇ ਜੀਵਨ ਵਿੱਚ ਅਧਿਆਪਕਾਂ ਦੀ ਭੂਮਿਕਾ ਲਗਾਤਾਰ ਮਹੱਤਵਪੂਰਨ ਹੁੰਦੀ ਜਾ ਰਹੀ ਹੈ ਕਿਉਂਕਿ ਹੁਣ ਸਾਂਝੇ ਪਰਿਵਾਰਾਂ ਦਾ ਸਿਸਟਮ ਘੱਟ ਰਿਹਾ ਹੈ।

Advertisement

ਨਸ਼ਿਆਂ ਬਾਰੇ ਬੋਲਦਿਆਂ ਮੋਦੀ ਨੇ ਕਿਹਾ ਕਿ ਕੁਝ ਵੱਡੇ ਸ਼ਹਿਰਾਂ ਅਤੇ ਯੂਨੀਵਰਸਿਟੀਆਂ ਵਿੱਚ ਇਹ ਪਤਾ ਲਗਾਉਣਾ ਮੁਸ਼ਕਲ ਹੈ ਕਿ ਕੋਈ ਵਿਅਕਤੀ ਇਸ ਸਮੱਸਿਆ ਤੋਂ ਪ੍ਰਭਾਵਿਤ ਹੈ ਜਾਂ ਨਹੀਂ, ਕਿਉਂਕਿ ਕਿਸੇ ਨੂੰ ਨਹੀਂ ਪਤਾ ਹੁੰਦਾ ਕਿ ਕੌਣ ਕਿਸ ਨੂੰ ਕੀ ਦੇ ਰਿਹਾ ਹੈ।

ਉਨ੍ਹਾਂ ਕਿਹਾ, "ਇਨ੍ਹਾਂ ਹਾਲਾਤਾਂ ਵਿੱਚ, ਅਧਿਆਪਕਾਂ ਨੂੰ ਜਾਗਰੂਕਤਾ ਲਈ ਪਹਿਲ ਕਰਨੀ ਚਾਹੀਦੀ ਹੈ ਅਤੇ ਬਾਰੀਕੀ ਨਾਲ ਨਿਗਰਾਨੀ ਵੀ ਕਰਨੀ ਚਾਹੀਦੀ ਹੈ ਕਿ ਕੀ ਕਿਸੇ ਬੱਚੇ ਵਿੱਚ ਕੋਈ (ਵਿਵਹਾਰਕ) ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।" ਉਨ੍ਹਾਂ ਕਿਹਾ, "ਤੁਹਾਨੂੰ ਕਿਸੇ ਵਿਦਿਆਰਥੀ ਦੇ ਬਚਪਨ ਨੂੰ ਮਰਨ ਨਹੀਂ ਦੇਣਾ ਚਾਹੀਦਾ। ਵਿਦਿਆਰਥੀਆਂ ਦੇ ਜੀਵਨ ਵਿੱਚ ਬਚਪਨ ਨੂੰ ਜ਼ਿੰਦਾ ਰੱਖਣ ਲਈ ਅਧਿਆਪਕਾਂ ਵੱਲੋਂ ਸਭ ਤੋਂ ਵੱਡਾ ਯੋਗਦਾਨ ਪਾਇਆ ਜਾ ਸਕਦਾ ਹੈ।"

Advertisement
×