DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

PM Modi welcomes Amir of Qatar: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਤਰ ਦੇ ਆਮੀਰ ਨਾਲ ਮੁਲਾਕਤ

PM Modi welcomes Amir of Qatar
  • fb
  • twitter
  • whatsapp
  • whatsapp
featured-img featured-img
REUTERS
Advertisement

ਨਵੀਂ ਦਿੱਲੀ, 18 ਫਰਵਰੀ

PM Modi welcomes Amir of Qatar: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਇੱਥੇ ਹੈਦਰਾਬਾਦ ਹਾਊਸ ਵਿਖੇ ਕਤਰ ਦੇ ਆਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਇਹ ਮਿਲਣੀ ਵਿਸ਼ੇਸ਼ ਦੁਵੱਲੀ ਭਾਈਵਾਲੀ ਲਈ ਇੱਕ ਨਵਾਂ ਮੀਲ ਪੱਥਰ ਹੈ। ਇਸ ਤੋਂ ਪਹਿਲਾਂ ਦਿਨ ਵਿੱਚ ਕਤਰ ਦੇ ਆਮੀਰ ਨੂੰ ਰਾਸ਼ਟਰਪਤੀ ਦਰੋਪਤੀ ਮੁਰਮੂ ਦੀ ਮੌਜੂਦਗੀ ਵਿਚ ਰਾਸ਼ਟਰਪਤੀ ਭਵਨ ’ਚ ਰਸਮੀ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਵੀ ਮੌਜੂਦ ਸਨ। ਵਿਦੇਸ਼ ਮੰਤਰਾਲਾ ਨੇ ‘ਐਕਸ’ ’ਤੇ ਪੋਸਟ ਕੀਤਾ, "ਪ੍ਰਧਾਨ ਮੰਤਰੀ ਨੇ ਹੈਦਰਾਬਾਦ ਹਾਊਸ ਵਿਖੇ ਕਤਰ ਰਾਜ ਦੇ ਆਮੀਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਕਤਰ ਦੇ ਆਮੀਰ ਦੀ ਭਾਰਤ ਫੇਰੀ ਸਾਡੀ ਵਧਦੀ ਬਹੁਪੱਖੀ ਭਾਈਵਾਲੀ ਨੂੰ ਹੋਰ ਗਤੀ ਪ੍ਰਦਾਨ ਕਰੇਗੀ। ਪੀਟੀਆਈ

Advertisement

Advertisement
×