ਪ੍ਰਧਾਨ ਮੰਤਰੀ ਮੋਦੀ ਨੇ ਫ਼ੋਨ ’ਤੇ ਪੂਤਿਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ
ਦੋਵਾਂ ਆਗੂਆਂ ਨੇ ਭਾਰਤ-ਰੂਸ ਸਬੰਧ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾੲੀ
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਉਹ ਆਉਣ ਵਾਲੇ ਭਾਰਤ-ਰੂਸ ਸਾਲਾਨਾ ਸੰਮੇਲਨ ਲਈ ਭਾਰਤ ਵਿੱਚ ਉਨ੍ਹਾਂ ਦਾ ਸਵਾਗਤ ਕਰਨ ਲਈ ਉਤਸ਼ਾਹਿਤ ਹਨ। ਸੂਤਰਾਂ ਅਨੁਸਾਰ ਫ਼ੋਨ ’ਤੇ ਗੱਲਬਾਤ ਵਿੱਚ ਮੋਦੀ ਤੇ ਪੂਤਿਨ ਨੇ ਦੁਵੱਲੇ ਏਜੰਡੇ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਭਾਰਤ-ਰੂਸ ਦੀ ਵਿਸ਼ੇਸ਼ ਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਵੀ ਦੁਹਰਾਈ। ਮੋਦੀ ਨੇ ਰੂਸੀ ਨੇਤਾ ਨੂੰ ਦੱਸਿਆ ਕਿ ਉਹ ਭਾਰਤ ਵਿੱਚ ਉਨ੍ਹਾਂ ਦਾ ਸਵਾਗਤ ਕਰਨ ਉਤਸ਼ਾਹਿਤ ਹਨ। ਭਾਰਤ-ਰੂਸ ਸਾਲਾਨਾ ਸੰਮੇਲਨ ਦਸੰਬਰ ਦੇ ਸ਼ੁਰੂ ਵਿੱਚ ਹੋਣ ਦੀ ਸੰਭਾਵਨਾ ਹੈ।
Advertisement
Advertisement