ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

PM Narendra Modi: ਲੋਕ ਸਭਾ ’ਚ ਕਾਂਗਰਸ ’ਤੇ ਵਰ੍ਹੇ ਨਰਿੰਦਰ ਮੋਦੀ

ਰਾਸ਼ਟਰਪਤੀ ਦਰੋਪਦੀ ਮੁਰਮੂ ਖ਼ਿਲਾਫ਼ ਟਿੱਪਣੀ ਕਰਨ ਦੀ ਨਿਖੇਧੀ ਕੀਤੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨਿੰਚਰਵਾਰ ਨੂੰ ਲੋਕ ਸਭਾ ਵਿਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਬਜਟ ਤਕਰੀਰ ਸੁਣਦੇ ਹੋਏ। ਫੋਟੋ : ਪੀਟੀਆਈ
Advertisement

ਨਵੀਂ ਦਿੱਲੀ, 4 ਫਰਵਰੀ

PM slams Congress for remarks against President Droupadi Murmu: ਲੋਕ ਸਭਾ ਵਿਚ ਕਾਂਗਰਸ ’ਤੇ ਸ਼ਬਦੀ ਹਮਲੇ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਖ਼ਿਲਾਫ਼ ਟਿੱਪਣੀ ਕਰਨ ਵਾਲਿਆਂ ਦੀ ਨਿਖੇਧੀ ਕੀਤੀ। ਉਨ੍ਹਾਂ ਕਾਂਗਰਸ ਆਗੂ ਰਾਹੁਲ ਗਾਂਧੀ ’ਤੇ ਵਰ੍ਹਦਿਆਂ ਕਿਹਾ ਕਿ ਜਿਹੜੇ ਆਪਣੇ ਮਨੋਰੰਜਨ ਲਈ ਗਰੀਬਾਂ ਦੀਆਂ ਝੌਂਪੜੀਆਂ ਵਿਚ ਜਾ ਕੇ ਫੋਟੋਆਂ ਖਿਚਵਾਉਂਦੇ ਹਨ, ਉਨ੍ਹਾਂ ਨੂੰ ਸੰਸਦ ਵਿਚ ਗਰੀਬਾਂ ਦੀਆਂ ਗੱਲਾਂ ਵਧੀਆ ਨਹੀਂ ਲੱਗਣਗੀਆਂ। ਉਨ੍ਹਾਂ ਕਿਹਾ ਕਿ ਪਹਿਲਾਂ ਅਖ਼ਬਾਰਾਂ ਦੀਆਂ ਸੁਰਖੀਆਂ ਘੁਟਾਲਿਆਂ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਤ ਹੁੰਦੀਆਂ ਸਨ ਪਰ ਭਾਜਪਾ ਸਰਕਾਰ ਨੇ ਪਿਛਲੇ ਦਹਾਕੇ ਵਿਚ ਕਰੋੜਾਂ ਰੁਪਏ ਬਚਾਏ ਗਏ ਹਨ ਜਿਨ੍ਹਾਂ ਨੂੰ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਹੁਣ ਤੱਕ ਗਰੀਬਾਂ ਨੂੰ 4 ਕਰੋੜ ਘਰ ਦਿੱਤੇ ਗਏ ਹਨ ਜਿਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਗਰੀਬੀ ਵਿਚ ਗੁਜ਼ਾਰ ਦਿੱਤੀ, ਉਨ੍ਹਾਂ ਨੂੰ ਘਰ ਦੀ ਅਸਲ ਕੀਮਤ ਪਤਾ ਹੈ। ਉਨ੍ਹਾਂ ਦੀ ਸਰਕਾਰ ਨੇ 12 ਕਰੋੜ ਤੋਂ ਵੱਧ ਪਖਾਨੇ ਬਣਵਾਏ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ, ‘ਮੈਂ ਬਹੁਤ ਖੁਸ਼ਕਿਸਮਤ ਹਾਂ ਕਿ ਦੇਸ਼ ਦੇ ਲੋਕਾਂ ਨੇ ਮੈਨੂੰ 14ਵੀਂ ਵਾਰ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ਦਾ ਜਵਾਬ ਦੇਣ ਦਾ ਮੌਕਾ ਦਿੱਤਾ ਹੈ। ਇਸ ਲਈ ਮੈਂ ਲੋਕਾਂ ਦਾ ਸਤਿਕਾਰ ਨਾਲ ਧੰਨਵਾਦ ਕਰਦਾ ਹਾਂ।’

Advertisement

Advertisement