ਪ੍ਰਧਾਨ ਮੰਤਰੀ ਨੇ ਚੀਨ ਤੇ ਪਾਕਿਸਤਾਨ ਨਾਲ ਜੰਗ ਤੇ ਤਰੀਕ ਮਿਥੀ: ਸਵਤੰਤਰ ਦੇਵ ਸਿੰਘ

ਪ੍ਰਧਾਨ ਮੰਤਰੀ ਨੇ ਚੀਨ ਤੇ ਪਾਕਿਸਤਾਨ ਨਾਲ ਜੰਗ ਤੇ ਤਰੀਕ ਮਿਥੀ: ਸਵਤੰਤਰ ਦੇਵ ਸਿੰਘ

ਬਲੀਆ: ਉੱਤਰ ਪ੍ਰਦੇਸ਼ ਦੇ ਭਾਜਪਾ ਮੁਖੀ ਸਵਤੰਤਰ ਦੇਵ ਸਿੰਘ ਨੇ ਇੱਕ ਵਿਵਾਦਤ ਟਿੱਪਣੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਤੈਅ ਕੀਤਾ ਹੋਇਆ ਹੈ ਕਿ ਦੇਸ਼ ਵੱਲੋਂ ਪਾਕਿਸਤਾਨ ਅਤੇ ਚੀਨ ਨਾਲ ਜੰਗ ਕਦੋਂ ਸ਼ੁਰੂ ਕੀਤੀ ਜਾਵੇਗੀ। ਭਾਰਤ ਅਤੇ ਚੀਨ ਵਿਚਾਲੇ ਚੱਲ ਰਹੇ ਤਣਾਅ ਦੇ ਮੱਦੇਨਜ਼ਰ ਸਵਤੰਤਰ ਦੇਵ ਵੱਲੋਂ ਇਹ ਟਿੱਪਣੀ ਸ਼ੁੱਕਰਵਾਰ ਨੂੰ ਕੀਤੀ ਗਈ। ਸੋਸ਼ਲ ਮੀਡੀਆ ’ਤੇ ਵਾਇਰਲ ’ਚ ਇੱਕ ਵੀਡੀਓ ਉਨ੍ਹਾਂ ਨੂੰ ਇਹ ਕਹਿੰਦਿਆਂ ਸੁਣਿਆ ਜਾ ਰਿਹਾ ਹੈ, ‘ਜਿਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਮੰਦਰ ਅਤੇ ਧਾਰਾ 370 ਵਾਲੇ ਫ਼ੈਸਲੇ ਲਏ ਉਸੇ ਤਰ੍ਹਾਂ ਪਾਕਿਸਤਾਨ ਅਤੇ ਚੀਨ ਨਾਲ ਜੰਗ ਦਾ ਫ਼ੈਸਲਾ ਲਿਆ ਜਾਵੇਗਾ।’ ਉਨ੍ਹਾਂ ਕਿਹਾ, ‘ਸੰਭਾਵਿਤ ਤਰੀਕ ਤੈਅ ਹੈ।’ ਅਤੇ ਦਾਅਵਾ ਕੀਤਾ ਕਿ ਉਸ ਤਰੀਕ ’ਤੇ ਫ਼ੈਸਲਾ ਲੈ ਲਿਆ ਜਾਵੇਗਾ। ਸਵਤੰਤਰ ਦੇਵ ਸਿੰਘ ਭਾਜਪਾ ਦੇ ਵਿਧਾਇਕ ਸੰਜੈ ਯਾਦਵ ਦੇ ਘਰ ਇੱਕ ਸਮਾਗਮ ’ਚ ਬੋਲ ਰਹੇ ਸਨ, ਜਿਨ੍ਹਾਂ ਨੇ ਵੀਡੀਓ ਜਾਰੀ ਕੀਤੀ ਹੈ। ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਸਮਾਜਵਾਦੀ ਪਾਰਟੀ ਅਤੇ ਬਸਪਾ ਦੇ ਵਰਕਰਾਂ ਨੂੰ ‘ਅਤਿਵਾਦੀ’ ਵੀ ਆਖਿਆ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਸ਼ਹਿਰ

View All