ਦੁਰਗਾਪੁਰ ਸਮੂਹਿਕ ਜਬਰ-ਜਨਾਹ ਕੇਸ ਵਿਚ ਪੁਲੀਸ ਵੱਲੋਂ ਚੌਥਾ ਮੁਲਜ਼ਮ ਗ੍ਰਿਫ਼ਤਾਰ
ਉੜੀਸਾ ਰਾਜ ਮਹਿਲਾ ਕਮਿਸ਼ਨ ਦੀ ਤਿੰਨ ਮੈਂਬਰੀ ਟੀਮ ਅੱਜ ਕਰੇਗੀ ਦੁਰਗਾਪੁਰ ਦਾ ਦੌਰਾ
Durgapur-gangrape ਪੱਛਮੀ ਬੰਗਾਲ ਪੁਲੀਸ ਨੇ ਕਥਿਤ ਦੁਰਗਾਪੁਰ ਸਮੂਹਿਕ ਜਬਰ-ਜਨਾਹ ਕੇਸ ਵਿਚ ਚੌਥੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਆਸਨਸੋਲ-ਦੁਰਗਾਪੁਰ ਪੁਲੀਸ ਕਮਿਸ਼ਨਰੇਟ ਵੱਲੋਂ ਦਿੱਤੀ ਗਈ ਹੈ।
ਪੁਲੀਸ ਹੁਣ ਤੱਕ ਇਸ ਮਾਮਲੇ ਵਿੱਚ ਪਹਿਲਾਂ ਹੀ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਸੀ। ਸਥਾਨਕ ਅਦਾਲਤ ਨੇ ਐਤਵਾਰ ਨੂੰ ਪੱਛਮੀ ਬੰਗਾਲ ਦੇ ਦੁਰਗਾਪੁਰ ਵਿੱਚ ਇੱਕ ਮੈਡੀਕਲ ਵਿਦਿਆਰਥਣ ਨਾਲ ਕਥਿਤ ਜਬਰ ਜਨਾਹ ਦੇ ਦੋਸ਼ ਵਿੱਚ ਗ੍ਰਿਫ਼ਤਾਰ ਤਿੰਨ ਮੁੁਲਜ਼ਮਾਂ ਨੂੰ 10 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਸੀ।
ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਵਾਪਰੀ ਸੀ, ਜਦੋਂ ਪ੍ਰਾਈਵੇਟ ਮੈਡੀਕਲ ਕਾਲਜ ਦੀ ਦੂਜੇ ਸਾਲ ਦੀ ਵਿਦਿਆਰਥਣ ਨਾਲ ਕਥਿਤ ਸਮੂਹਿਕ ਜਬਰ ਜਨਾਹ ਕੀਤਾ ਗਿਆ। ਪੀੜਤਾ ਓੜੀਸਾ ਦੀ ਰਹਿਣ ਵਾਲੀ ਹੈ।
ਇਸ ਦੌਰਾਨ ਉੜੀਸਾ ਰਾਜ ਮਹਿਲਾ ਕਮਿਸ਼ਨ ਦੀ ਤਿੰਨ ਮੈਂਬਰੀ ਟੀਮ, ਜਿਸ ਦੀ ਅਗਵਾਈ ਚੇਅਰਪਰਸਨ ਸੋਵਾਨਾ ਮੋਹੰਤੀ ਕਰ ਰਹੀ ਹੈ, ਸੋਮਵਾਰ ਨੂੰ ਦੁਰਗਾਪੁਰ ਦਾ ਦੌਰਾ ਕਰਕੇ ਪੀੜਤਾ ਦੇ ਪਰਿਵਾਰ ਨਾਲ ਮੁਲਾਕਾਤ ਕਰੇਗੀ। ਟੀਮ ਮਾਮਲੇ ਦੀ ਜਾਂਚ ਬਾਰੇ ਆਪਣੀ ਰਿਪੋਰਟ ਉੜੀਸਾ ਸਰਕਾਰ ਨੂੰ ਰਿਪੋਰਟ ਸੌਂਪੇਗੀ।