ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੁਲੀਸ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਪੀਡੀਪੀ ਆਗੂ ਹਿਰਾਸਤ ’ਚ ਲਏ

ਸ੍ਰੀਨਗਰ, 1 ਜੁਲਾਈ ਇੱਥੇ ਅੱਜ ਨੈਸ਼ਨਲ ਕਾਨਫਰੰਸ ਦੀ ਅਗਵਾਈ ਹੇਠਲੀ ਸਰਕਾਰ ’ਤੇ ਚੋਣ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਉਂਦਿਆਂ ਵਿਰੋਧ ਪ੍ਰਦਰਸ਼ਨ ਕਰਨ ਜਾ ਰਹੇ ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੇ ਕਈ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਪੀਡੀਪੀ...
Advertisement

ਸ੍ਰੀਨਗਰ, 1 ਜੁਲਾਈ

ਇੱਥੇ ਅੱਜ ਨੈਸ਼ਨਲ ਕਾਨਫਰੰਸ ਦੀ ਅਗਵਾਈ ਹੇਠਲੀ ਸਰਕਾਰ ’ਤੇ ਚੋਣ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਉਂਦਿਆਂ ਵਿਰੋਧ ਪ੍ਰਦਰਸ਼ਨ ਕਰਨ ਜਾ ਰਹੇ ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੇ ਕਈ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਪੀਡੀਪੀ ਆਗੂ ਅਤੇ ਵਰਕਰ ਇੱਥੇ ਸ਼ੇਰ-ਏ-ਕਸ਼ਮੀਰ ਪਾਰਕ ਨੇੜੇ ਪਾਰਟੀ ਹੈੱਡਕੁਆਰਟਰ ਵਿੱਚ ਇਕੱਠੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ’ਤੇ ਆਪਣੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਉਂਦਿਆਂ ਲਾਲ ਚੌਕ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਵਾਪਸ ਜਾਣ ਲਈ ਕਿਹਾ ਪਰ ਉਨ੍ਹਾਂ ਨੇ ਮਾਰਚ ਜਾਰੀ ਰੱਖਿਆ। ਬਾਅਦ ਵਿੱਚ ਪੁਲੀਸ ਨੇ ਪੀਡੀਪੀ ਦੇ ਜਨਰਲ ਸਕੱਤਰ ਅਬਦੁਲ ਹੱਕ ਖਾਨ, ਮੁਹੰਮਦ ਖੁਰਸ਼ੀਦ ਆਲਮ, ਸੀਨੀਅਰ ਆਗੂ ਗੁਲਾਮ ਨਬੀ ਲੋਨ ਹੰਜੂਰਾ ਅਤੇ ਸਈਦ ਬਸ਼ਰਤ ਬੁਖਾਰੀ ਸਮੇਤ ਹੋਰ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਪੁਲੀਸ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਹੈ। -ਪੀਟੀਆਈ

Advertisement

Advertisement