DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਧਾਰਾ 370 ਦੀ ਬਹਾਲੀ ਲਈ ਸਿਆਸੀ ਪਾਰਟੀਆਂ ਅੱਗੇ ਆਉਣ: Mirwaiz

ਕਸ਼ਮੀਰੀ ਪੰਡਿਤਾਂ ਨੂੰ ਮਿਲ ਰਹੀਆਂ ਧਮਕੀਆਂ ਦੀ ਨਿਖੇਧੀ

  • fb
  • twitter
  • whatsapp
  • whatsapp
Advertisement

ਕਸ਼ਮੀਰ ਦੇ ਮੁੱਖ ਮੌਲਵੀ ਮੀਰਵਾਇਜ਼ ਉਮਰ ਫ਼ਾਰੂਕ ਨੇ ਸਿਆਸੀ ਪਾਰਟੀਆਂ ਨੂੰ ਧਾਰਾ 370 ਅਤੇ ਪੂਰਨ ਰਾਜ ਦਾ ਦਰਜਾ ਬਹਾਲ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਆਗੂਆਂ ਦੀ ਇਖ਼ਲਾਕੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਕੇਂਦਰ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਕਸ਼ਮੀਰੀਆਂ ਤੋਂ ਅਧਿਕਾਰ ਖੋਹ ਕੇ ਸੂਬੇ ਨੂੰ ਕੇਂਦਰੀ ਸ਼ਾਸਿਤ ਪ੍ਰਦੇਸ਼ ਬਣਾ ਦਿੱਤਾ ਗਿਆ ਹੈ, ਜਿਸ ਕਾਰਨ 1947 ਤੋਂ ਮਿਲੀਆਂ ਸੰਵਿਧਾਨਕ ਗਾਰੰਟੀਆਂ ਖ਼ਤਮ ਹੋ ਗਈਆਂ ਹਨ।

ਇਸੇ ਦੌਰਾਨ ਘਾਟੀ ਵਿੱਚ ਰਹਿ ਰਹੇ ਕਸ਼ਮੀਰੀ ਪੰਡਿਤਾਂ ਨੂੰ ਮਿਲ ਰਹੀਆਂ ਧਮਕੀਆਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਮੀਰਵਾਇਜ਼ ਨੇ ਸਪੱਸ਼ਟ ਕੀਤਾ ਕਿ ਕਸ਼ਮੀਰੀ ਪੰਡਿਤ ਸਮਾਜ. ਇਤਿਹਾਸ, ਸੱਭਿਆਚਾਰ ਅਤੇ ਭਵਿੱਖ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਦੀ ਵਾਪਸੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਦੂਜੇ ਪਾਸੇ, ਉਨ੍ਹਾਂ ਨੈਸ਼ਨਲ ਕਾਨਫਰੰਸ ਦੀ ਅਗਵਾਈ ਹੇਠਲੀ ਸਰਕਾਰ ’ਤੇ ਅਸਲ ਮੁੱਦਿਆਂ ਤੋਂ ਭਟਕਣ ਦੇ ਦੋਸ਼ ਲਾਏ। ਲੋਕਾਂ ਦੀਆਂ ਆਰਥਿਕ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਮੀਰਵਾਇਜ਼ ਨੇ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਦਾ ਸਖ਼ਤ ਵਿਰੋਧ ਕੀਤਾ। ਅੰਤ ਵਿੱਚ ਉਨ੍ਹਾਂ ਨੇਪਾਲ ਤ੍ਰਾਸਦੀ ਦਾ ਹਵਾਲਾ ਦਿੰਦਿਆਂ ਜੰਮੂ ਕਸ਼ਮੀਰ ਨੂੰ ਵੀ ਕੁਦਰਤੀ ਆਫ਼ਤਾਂ ਪ੍ਰਤੀ ਸੁਚੇਤ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪਹਿਲਗਾਮ ਵਰਗੀਆਂ ਥਾਵਾਂ ਉੱਤੇ ਬਿਨਾਂ ਯੋਜਨਾ ਤੋਂ ਹੋ ਰਹੀ ਉਸਾਰੀ ਅਤੇ ਵਾਤਾਵਰਨ ਨਾਲ ਛੇੜਛਾੜ ਕਾਰਨ ਭਾਰੀ ਨੁਕਸਾਨ ਹੋ ਸਕਦਾ ਹੈ। ਇਸ ਲਈ ਪ੍ਰਸ਼ਾਸਨ ਨੂੰ ਹਿਮਾਲਿਆਈ ਖੇਤਰ ਬਚਾਉਣ ਲਈ ਠੋਸ ਰੂਪ-ਰੇਖਾ ਉਲੀਕਣੀ ਚਾਹੀਦੀ ਹੈ।

Advertisement

Advertisement
Advertisement
×