DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸੂਬੇ ਦਾ ਦਰਜਾ ਨਾ ਮਿਲਣ ਕਾਰਨ ਸਿਆਸੀ ਸਾਖ ਨੂੰ ਢਾਹ ਲੱਗੀ: Omar Abdullah

ਲੋਕਾਂ ’ਚ ਨਿਰਾਸ਼ਾ ਹੋਣ ਦਾ ਦਾਅਵਾ; ਪ੍ਰਧਾਨ ਮੰਤਰੀ ਨੂੰ ਵਾਅਦਾ ਚੇਤੇ ਕਰਵਾਇਆ

  • fb
  • twitter
  • whatsapp
  • whatsapp
Advertisement
ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ਨੂੰ ਸੂਬੇ ਦਾ ਦਰਜਾ ਦੇਣ ’ਚ ਕੀਤੀ ਜਾ ਰਹੀ ਦੇਰੀ ’ਤੇ ਡੂੰਘੀ ਨਿਰਾਸ਼ਾ ਅਤੇ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਨਾਲ ਸਿਰਫ਼ ਮੋਦੀ ਸਰਕਾਰ ਹੀ ਨਹੀਂ ਸਗੋਂ ਉਨ੍ਹਾਂ ਦੀ ਆਪਣੀ ਸਿਆਸੀ ਸਾਖ ਨੂੰ ਵੀ ਵੱਡੀ ਢਾਹ ਲੱਗੀ ਹੈ। ਇਸ ਦੇਰੀ ਕਾਰਨ ਲੋਕਾਂ ’ਚ ਵੀ ਭਾਰੀ ਨਿਰਾਸ਼ਾ ਹੈ। ਉਮਰ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਗ਼ਲਤੀ ਦੀ ਕੀਮਤ ਅਦਾ ਕਰਨੀ ਪੈ ਰਹੀ ਹੈ ਜੋ ਉਨ੍ਹਾਂ ਨੇ ਕੀਤੀ ਹੀ ਨਹੀਂ। ਜੰਮੂ ਕਸ਼ਮੀਰ ਨੂੰ ਸੂਬੇ ਦਾ ਦਰਜਾ ਛੇਤੀ ਬਹਾਲ ਕਰਾਉਣ ਦੀ ਆਸ ’ਚ ਉਹ ਕੇਂਦਰ ਸਰਕਾਰ ਨਾਲ ਸਾਰਥਕ ਸਬੰਧ ਬਣਾ ਕੇ ਚੱਲੇ ਪਰ ਹੁਣ ਉਨ੍ਹਾਂ ਦੇ ਸਿਆਸੀ ਅਕਸ ਨੂੰ ਬੁਰੀ ਤਰ੍ਹਾਂ ਖੋਰਾ ਲੱਗਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤਾ ਵਾਅਦਾ ਵੀ ਚੇਤੇ ਕਰਵਾਇਆ।‘ਦਿ ਵਾਇਰ’ ਲਈ ਪੱਤਰਕਾਰ ਕਰਨ ਥਾਪਰ ਨੂੰ ਦਿੱਤੇ ਇੰਟਰਵਿਊ ਦੌਰਾਨ ਉਮਰ ਨੇ ਕਿਹਾ ਕਿ ਉਹ ਇਸ ਦੀ ਖੁਦ ਹੀ ਜ਼ਿੰਮੇਵਾਰੀ ਲੈਂਦੇ ਹਨ ਕਿਉਂਕਿ ਉਨ੍ਹਾਂ ਦੀ ਅਗਵਾਈ ਹੇਠ ਹੀ ਸਰਕਾਰ ਚੱਲ ਰਹੀ ਹੈ। ਕੇਂਦਰ ਵੱਲੋਂ ਢੁਕਵੇਂ ਸਮੇਂ ’ਤੇ ਸੂਬੇ ਦਾ ਦਰਜਾ ਬਹਾਲ ਕਰਨ ਦੇ ਬਿਆਨ ਦੀ ਆਲੋਚਨਾ ਕਰਦਿਆਂ ਉਨ੍ਹਾਂ ਇਸ ਨੂੰ ਮੈਰਾਥਨ ਦੌੜ ਵਰਗਾ ਦੱਸਿਆ, ਜਿੱਥੇ ਜਿੱਤ ਵਾਲੀ ਲਾਈਨ ਦੇ ਨੇੜੇ ਪਹੁੰਚਦਿਆਂ ਹੀ ਉਸ ਨੂੰ ਅੱਗੇ ਖਿਸਕਾ ਦਿੱਤਾ ਜਾਂਦਾ ਹੈ। ਹੱਕਾਂ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਹੋਣ ਦੇ ਬਾਵਜੂਦ ਸਰਕਾਰ ਕੋਲ ਪ੍ਰਸ਼ਾਸਨਿਕ ਸਕੱਤਰ ਜਾਂ ਐਡਵੋਕੇਟ ਜਨਰਲ ਦੀ ਨਿਯੁਕਤੀ ਕਰਨ ਤੱਕ ਦੇ ਅਧਿਕਾਰ ਨਹੀਂ ਹਨ। ਧਾਰਾ 370 ਹਟਣ ਬਾਰੇ ਉਨ੍ਹਾਂ ਕਿਹਾ ਕਿ ਸੰਵਿਧਾਨਕ ਸ਼ਕਤੀਆਂ ਦੀ ਵੰਡ ਲਈ ਪਹਿਲਾਂ ਸੂਬੇ ਦਾ ਦਰਜਾ ਮਿਲਣਾ ਲਾਜ਼ਮੀ ਹੈ।

Advertisement

Advertisement
Advertisement
×