Pollution ਦਿੱਲੀ ਵਿੱਚ ਪ੍ਰਦੂਸ਼ਣ ’ਤੇ ਲਗਾਮ ਲਾਉਣ ਦੇ ਉਪਾਅ ਸਬੰਧ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ
ਨਵੀਂ ਦਿੱਲੀ, 17 ਨਵੰਬਰ ਸੁਪਰੀਮ ਕੋਰਟ ਕੌਮੀ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ’ਤੇ ਲਗਾਮ ਲਾਉਣ ਦੇ ਉਪਾਅ ਲਾਗੂ ਕਰਨ ਦੀ ਅਪੀਲ ਕਰਨ ਵਾਲੀ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਕਰੇਗਾ। ਦਿੱਲੀ ਵਿੱਚ ਐਤਵਾਰ ਨੂੰ ਹਵਾ ਦਾ ਗੁਣਵੱਤਾ ਸੂਚਕਅੰਕ (ਏਕਿਊਆਈ) ‘ਗੰਭੀਰ’ ਸ਼੍ਰੇਣੀ ਵਿੱਚ...
Advertisement
ਨਵੀਂ ਦਿੱਲੀ, 17 ਨਵੰਬਰ
ਸੁਪਰੀਮ ਕੋਰਟ ਕੌਮੀ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ’ਤੇ ਲਗਾਮ ਲਾਉਣ ਦੇ ਉਪਾਅ ਲਾਗੂ ਕਰਨ ਦੀ ਅਪੀਲ ਕਰਨ ਵਾਲੀ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਕਰੇਗਾ।
ਦਿੱਲੀ ਵਿੱਚ ਐਤਵਾਰ ਨੂੰ ਹਵਾ ਦਾ ਗੁਣਵੱਤਾ ਸੂਚਕਅੰਕ (ਏਕਿਊਆਈ) ‘ਗੰਭੀਰ’ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਦੀ ‘ਸਮੀਰ ਐਪ’ ਮੁਤਾਬਕ, ਏਕਿਊਆਈ ਸਵੇਰੇ 9 ਵਜੇ 429 ਦਰਜ ਕੀਤਾ ਗਿਆ। ਸ਼ਨਿਚਰਵਾਰ ਨੂੰ ਬਾਅਦ ਦੁਪਹਿਰ 4 ਵਜੇ 24 ਘੰਟੇ ਦਾ ਔਸਤ ਏਕਿਊਆਈ 417 ਦਰਜ ਕੀਤਾ ਗਿਆ ਸੀ।
ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ 18 ਨਵੰਬਰ ਲਈ ਜਾਰੀ ਸੂਚੀ ਮੁਤਾਬਕ ਜਸਟਿਸ ਅਭੈ ਐੱਸ ਓਕਾ ਅਤੇ ਜਸਟਿਸ ਔਗਸਟੀਨ ਜੌਰਜ ਮਸੀਹ ਦਾ ਬੈਂਚ ਇਸ ਪਟੀਸ਼ਨ ’ਤੇ ਸੁਣਵਾਈ ਕਰੇਗਾ। ਸੁਪਰੀਮ ਕੋਰਟ 14 ਨਵੰਬਰ ਨੂੰ ਇਸ ਪਟੀਸ਼ਨ ਨੂੰ ਤੁਰੰਤ ਸੁਣਵਾਈ ਲਈ ਸੂਚੀਬੱਧ ਕਰਨ ਵਾਸਤੇ ਤਿਆਰ ਹੋ ਗਿਆ ਸੀ। -ਪੀਟੀਆਈ
Advertisement
×