DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Poonch Landslide: ਜੰਮੂ-ਕਸ਼ਮੀਰ ਦੇ ਪੁਣਛ ਵਿੱਚ ਢਿੱਗਾਂ ਡਿੱਗਣ ਕਾਰਨ ਸੱਤ ਹਲਾਕ

ਪੁਣਛ ਵਿੱਚ ਭਾਰੀ ਮੀਂਹ; ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ

  • fb
  • twitter
  • whatsapp
  • whatsapp
featured-img featured-img
ਸੰਕੇਤਕ ਫੋਟੋ
Advertisement

ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਭਾਰੀ ਮੀਂਹ ਤੋਂ ਬਾਅਦ ਅੱਜ ਮੁੜ ਢਿੱਗਾਂ ਡਿੱਗਣ ਕਾਰਨ ਸੱਤ ਲੋਕਾਂ ਦੀ ਜਾਨ ਚਲੀ ਗਈ ਹੈ। ਮੀਂਹ ਤੇ ਢਿੱਗਾਂ ਡਿੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਹੈ।

ਅਧਿਕਾਰੀਆਂ ਅਨੁਸਾਰ ਘਟਨਾ ਵਾਲੀ ਥਾਂ 'ਤੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਮੀਂਹ ਕਾਰਨ ਹੋਰ ਨੁਕਸਾਨ ਦੇ ਖਤਰੇ ਨੂੰ ਦੇਖਦਿਆਂ ਪ੍ਰਸ਼ਾਸਨ ਵਲੋਂ ਸਥਾਨਕ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਮਦਦ ਪਹੁੰਚਾਈ ਜਾ ਰਹੀ ਹੈ।

Advertisement

ਇਸ ਤੋਂ ਪਹਿਲਾਂ ਵੀ ਪੁਣਛ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਬੱਦਲ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ ਸੀ। ਉਸ ਸਮੇਂ ਅਚਾਨਕ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਰਕੇ ਕਈ ਘਰ ਮਲਬੇ ਹੇਠ ਦੱਬ ਗਏ ਸਨ, ਜਿਸ ਵਿੱਚ 10 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਲਾਪਤਾ ਹੋ ਗਏ ਸਨ। ਸੂਰਨਕੋਟ ਤਹਿਸੀਲ ਵਿੱਚ ਇੱਕੋ ਪਰਿਵਾਰ ਦੇ ਮੈਂਬਰ ਮਲਬੇ ਹੇਠ ਆਉਣ ਕਾਰਨ ਭਾਰੀ ਨੁਕਸਾਨ ਹੋਇਆ ਸੀ। ਉਸ ਹਾਦਸੇ ਤੋਂ ਬਾਅਦ ਵੀ ਰਾਹਤ ਟੀਮਾਂ ਵਲੋਂ ਵੱਡੇ ਪੱਧਰ 'ਤੇ ਬਚਾਅ ਅਭਿਆਨ ਚਲਾਇਆ ਗਿਆ ਸੀ।

Advertisement

Advertisement
×