ਪੁਣਛ ਆਪਰੇਸ਼ਨ: ਅਤਿਵਾਦੀਆਂ ਵੱਲੋਂ ਕੀਤੀ ਸੱਜਰੀ ਗੋਲੀਬਾਰੀ ’ਚ ਸੁਰੱਖਿਆ ਬਲਾਂ ਦੇ ਤਿੰਨ ਜਵਾਨ ਜ਼ਖ਼ਮੀ, ਗ੍ਰਿਫ਼ਤਾਰ ਪਾਕਿ ਦਹਿਸ਼ਤਗਰਦ ਹਲਾਕ

ਤਲਾਸ਼ੀ ਮੁਹਿੰਮ 14ਵੇਂ ਦਿਨ ਵੀ ਜਾਰੀ

ਪੁਣਛ ਆਪਰੇਸ਼ਨ: ਅਤਿਵਾਦੀਆਂ ਵੱਲੋਂ ਕੀਤੀ ਸੱਜਰੀ ਗੋਲੀਬਾਰੀ ’ਚ ਸੁਰੱਖਿਆ ਬਲਾਂ ਦੇ ਤਿੰਨ ਜਵਾਨ ਜ਼ਖ਼ਮੀ,  ਗ੍ਰਿਫ਼ਤਾਰ ਪਾਕਿ ਦਹਿਸ਼ਤਗਰਦ ਹਲਾਕ

ਜੰਮੂ, 24 ਅਕਤੂਬਰ

ਜੰਮੂ ਤੇ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਜੰਗਲਾਂ ਵਿੱਚ ਅੱਜ ਫੌਜ ਤੇ ਪੁਲੀਸ ਦੀ ਸਾਂਝੀ ਟੀਮ ਵੱਲੋਂ ਚਲਾਈ ਜਾ ਰਹੀ ਤਲਾਸ਼ੀ ਮੁਹਿੰਮ ਦੌਰਾਨ ਦਹਿਸ਼ਤਗਰਦਾਂ ਵੱਲੋਂ ਕੀਤੀ ਫਾਇਰਿੰਗ ਵਿੱਚ ਸੁਰੱਖਿਆ ਬਲਾਂ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ ਜਦੋਂਕਿ ਗ੍ਰਿਫਤਾਰ ਕੀਤਾ ਪਾਕਿਸਤਾਨੀ ਦਹਿਸ਼ਤਗਰਦ ਮਾਰਿਆ ਗਿਆ। ਅਧਿਕਾਰੀਆਂ ਨੇ ਕਿਹਾ ਕਿ ਮੇਂਧੜ ਦੇ ਭੱਟਾ ਦੂਰੀਆਂ ਜੰਗਲ ਵਿੱਚ ਭਾਰੀ ਗੋਲੀਬਾਰੀ ਤੇ ਧਮਾਕੇ ਹੋਣ ਦੀਆਂ ਰਿਪੋਰਟਾਂ ਹਨ। ਸਲਾਮੀ ਦਸਤਿਆਂ ਵੱਲੋਂ ਪੁਣਛ ਦੇ ਸੂਰਨਕੋਟ ਤੇ ਰਾਜੌਰੀ ਦੇ ਥਾਣਾਮੰਡੀ ਦੇ ਨਾਲ ਲਗਦੇ ਜੰਗਲਾਂ ਵਿੱਚ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਜਾਰੀ ਹੈ। ਫੌਜ ਵੱਲੋਂ ਪੁਲੀਸ ਨਾਲ ਮਿਲ ਕੇ ਵਿੱਢੀ ਤਲਾਸ਼ੀ ਮੁਹਿੰਮ ਅੱਜ 14ਵੇਂ ਦਿਨ ਵਿੱਚ ਦਾਖ਼ਲ ਹੋ ਗਈ। ਸੂਰਨਕੋਟ ਤੇ ਮੇਂਧੜ ਵਿੱਚ ਕ੍ਰਮਵਾਰ 11 ਤੇ 14 ਅਕਤੂਬਰ ਨੂੰ ਘਾਤ ਲਗਾ ਕੇ ਕੀਤੇ ਹਮਲੇ ਵਿੱਚ ਹੁਣ ਤੱਕ ਸੁਰੱਖਿਆ ਬਲਾਂ ਦੇ 9 ਜਵਾਨਾਂ ਦੀ ਜਾਨ ਜਾਂਦੀ ਰਹੀ ਹੈ। ਪੁਲੀਸ ਤਰਜਮਾਨ ਨੇ ਕਿਹਾ ਕਿ ਭੱਟਾ ਦੂਰੀਆਂ ਦੇ ਜੰਗਲ ਵਿੱਚ ਅੱਜ ਸਵੇਰੇ ਦਹਿਸ਼ਤਗਰਦਾਂ ਵੱਲੋਂ ਕੀਤੀ ਫਾਇਰਿੰਗ ਵਿੱਚ ਦੋ ਪੁਲੀਸ ਮੁਲਾਜ਼ਮ ਤੇ ਇਕ ਫੌਜੀ ਜਵਾਨ ਜ਼ਖ਼ਮੀ ਹੋ ਗਏ ਜਦੋਂਕਿ ਲਸ਼ਕਰ-ਏ-ਤਇਬਾ ਨਾਲ ਜੁੜਿਆ ਪਾਕਿਸਤਾਨੀ ਦਹਿਸ਼ਤਗਰਦ ਜ਼ੀਆ ਮੁਸਤਫ਼ਾ, ਜੋ ਪੁਲੀਸ ਦੀ ਗ੍ਰਿਫ਼ਤ ਵਿੱਚ ਸੀ, ਮਾਰਿਆ ਗਿਆ। ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All