ਮੁੰਬਈ, 20 ਸਤੰਬਰ
ਇਥੋਂ ਦੀ ਮੈਜਿਸਟਰੇਟ ਅਦਾਲਤ ਨੇ ਕਾਰੋਬਾਰੀ ਰਾਜ ਕੁੰਦਰਾ ਨੂੰ ਅਸ਼ਲੀਲ ਫ਼ਿਲਮਾਂ ਕੇਸ ਵਿੱਚ ਅੱਜ ਜ਼ਮਾਨਤ ਦੇ ਦਿੱਤੀ। ਦੋ ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਕੁੰਦਰਾ ਨੂੰ ਇਸ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕੋਰਟ ਨੇ ਕੁੰਦਰਾ ਦੇ ਸਹਾਇਕ ਰਾਇਨ ਥੋਰਪੇ ਦੀ ਵੀ ਜ਼ਮਾਨਤ ਮਨਜ਼ੂਰ ਕਰ ਲਈ। ਥੋਰਪੇ ਨੂੰ ਵੀ ਕੁੰਦਰਾ ਦੇ ਨਾਲ ਹੀ ਜੁਲਾਈ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। -ਏਜੰਸੀ