ਮੁੰਬਈ, 16 ਸਤੰਬਰ
ਬੌਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਮੁੰਬਈ ਪੁਲੀਸ ਨੂੰ ਦਿੱਤੇ ਇਕ ਬਿਆਨ ਵਿੱਚ ਦਾਅਵਾ ਕੀਤਾ ਹੈ ਕਿ ਉਸ ਨੂੰ ਆਪਣੇ ਪਤੀ ਰਾਜ ਕੁੰਦਰਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਨਹੀਂ ਸੀ, ਕਿਉਂਕਿ ਉਹ ਆਪਣੇ ਕੰਮ ਵਿੱਚ ਮਸ਼ਰੂਫ਼ ਰਹਿੰਦੀ ਸੀ। ਅਸ਼ਲੀਲ ਫਿਲਮਾਂ ਨਾਲ ਜੁੜੇ ਇਕ ਮਾਮਲੇ ਵਿੱਚ ਪੁਲੀਸ ਵੱਲੋਂ ਇਥੋਂ ਦੀ ਇਕ ਅਦਾਲਤ ਵਿੱਚ ਦਾਖ਼ਲ ਚਾਰਜਸ਼ੀਟ ਵਿੱਚ ਇਕ ਗੱਲ ਕਹੀ ਗਈ ਹੈ। ਸ਼ੈੱਟੀ ਦਾ ਬਿਆਨ ਕੁੰਦਰਾ ਅਤੇ ਉਨ੍ਹਾਂ ਦੇ ਸਾਥੀ ਰਿਆਨ ਥੋਰਪੇ ਖਿਲਾਫ਼ ਪੁਲੀਸ ਵੱਲੋਂ ਬੁੱਧਵਾਰ ਨੂੰ ਮੈਜਿਸਟਰੇਟ ਅਦਾਲਤ ਸਾਹਮਣੇ ਦਾਖਲ 1500 ਪੰਨਿਆਂ ਦੀ ਚਾਰਜਸ਼ੀਟ ਦਾ ਹਿੱਸਾ ਹੈ। -ਏਜੰਸੀ