ਨਵੀਂ ਦਿੱਲੀ: ਦਿੱਲੀ ਦੇ ਉੱਪ ਰਾਜਪਾਲ ਵੀਕੇ ਸਕਸੈਨਾ ਨੇ ਅਦਾਕਾਰਾ ਤੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਉਮੀਦਵਾਰ ਕੰਗਨਾ ਰਣੌਤ ਖ਼ਿਲਾਫ਼ ਕਾਂਗਰਸ ਆਗੂ ਸੁਪ੍ਰਿਆ ਸ੍ਰੀਨੇਤ ਦੀ ਇਤਰਾਜ਼ਯੋਗ ਟਿੱਪਣੀ ਦੇ ਸਬੰਧ ਵਿੱਚ ਦਿੱਲੀ ਦੇ ਪੁਲੀਸ ਕਮਿਸ਼ਨਰ ਸੰਜੈ ਅਰੋੜਾ ਤੋਂ ਜਾਂਚ ਰਿਪੋਰਟ ਮੰਗੀ ਹੈ। ਭਾਜਪਾ ਆਗੂ ਬਾਂਸੁਰੀ ਸਵਰਾਜ ਨੇ ਉੱਪ ਰਾਜਪਾਲ ਨੂੰ ਸ਼ਿਕਾਇਤ ਦੇ ਕੇ ਸ੍ਰੀਨੇਤ ਖ਼ਿਲਾਫ਼ ਕੇਸ ਦਰਜ ਕਰਨ ਤੇ ਜਾਂਚ ਦੀ ਮੰਗ ਕੀਤੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਉੱਪ ਰਾਜਪਾਲ ਨੇ ਸ਼ਿਕਾਇਤ ਪੁਲੀਸ ਕਮਿਸ਼ਨਰ ਨੂੰ ਭੇਜ ਦਿੱਤੀ ਹੈ। -ਪੀਟੀਆਈ