ਕੋਲਕਾਤਾ, 21 ਜੂਨਕੋਲਕਾਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਬਾਅਦ ਹਿੰਸਾ ਦੀਆਂ ਘਟਨਾਵਾਂ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਜਾਂਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਸੌਂਪਣ ਦੇ ਹੁਕਮਾਂ ਨੂੰ ਸੋਮਵਾਰ ਨੂੰ ਵਾਪਸ ਲੈਣ ਤੋਂ ਇਨਕਾਰ ਕਰਦਿਆਂ ਇਸ ਸਬੰਧੀ ਸੂਬਾ ਸਰਕਾਰ ਦੀ ਅਪੀਲ ਖਾਰਜ ਕਰ ਦਿੱਤੀ। ਅਦਾਲਤ ਨੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇਕ ਸਮਿਤੀ ਦਾ ਗਠਨ ਕਰ ਕੇ ਸੂਬੇ ਵਿੱਚ ਚੋਣਾਂ ਬਾਅਦ ਹਿੰਸਾ ਦੌਰਾਨ ਕਥਿਤ ਮਨੁੱਖੀ ਅਧਿਕਾਰ ਉਲੰਘਣਾ ਦੀਆਂ ਘਟਨਾਵਾਂ ਦੀ ਜਾਂਚ ਦਾ ਹੁਕਮ ਦਿੱਤਾ ਸੀ। -ਏਜੰਸੀ