ਕਿਸਾਨ ਮੋਰਚਿਆਂ ’ਚ ਪ੍ਰਕਾਸ਼ ਪੁਰਬ ਮਨਾਇਆ

ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ

ਕਿਸਾਨ ਮੋਰਚਿਆਂ ’ਚ ਪ੍ਰਕਾਸ਼ ਪੁਰਬ ਮਨਾਇਆ

ਸਿੰਘੂ ਮੋਰਚੇ ’ਚ ਬੀਬੀਆਂ ਦਾ ਢਾਡੀ ਜਥਾ ਸੰਗਤ ਨੂੰ ਵਾਰਾਂ ਸੁਣਾ ਕੇ ਨਿਹਾਲ ਕਰਦਾ ਹੋਇਆ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 20 ਜਨਵਰੀ

ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਅੱਜ ਦਿੱਲੀ ਦੀਆਂ ਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸਵੇਰੇ ਪਾਠ ਕੀਤਾ ਗਿਆ ਤੇ ਮਗਰੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਰਾਗੀਆਂ ਨੇ ਇਤਿਹਾਸਕ ਪ੍ਰਸੰਗ ਸੁਣਾਏ ਤੇ ਬੀਬੀਆਂ ਦੇ ਢਾਡੀ ਜਥਿਆਂ ਨੇ ਵਾਰਾਂ ਗਾ ਕੇ ਮੋਦੀ ਸਰਕਾਰ ਨੂੰ ਵੰਗਾਰਿਆ।

ਸਟੇਜ ਦੀ ਕਾਰਵਾਈ ਤੋਂ ਪਹਿਲਾਂ ਗੁਰੂ ਗੋਬਿੰਦ ਸਿੰਘ ਨੂੰ ਯਾਦ ਕਰਦਿਆਂ ਜਬਰ-ਜ਼ੁਲਮ ਤੇ ਕਾਣੀ ਵੰਡ ਖ਼ਿਲਾਫ਼ ਅੰਦੋਲਨ ਜਾਰੀ ਰੱਖਣ ਦਾ ਅਹਿਦ ਕੀਤਾ ਗਿਆ।

ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਦਸਮ ਪਿਤਾ ਨੇ ਆਪਣਾ ਸਾਰਾ ਪਰਿਵਾਰ ਉਦੋਂ ਦੇ ਮੁਗ਼ਲ ਹਾਕਮਾਂ ਵੱਲੋਂ ਗ਼ਰੀਬਾਂ ’ਤੇ ਕੀਤੇ ਜਾ ਰਹੇ ਅੱਤਿਆਚਾਰਾਂ ਖ਼ਿਲਾਫ਼ ਸੰਘਰਸ਼ ਦੌਰਾਨ ਵਾਰ ਦਿੱਤਾ। ਗਾਇਕ ਕੰਵਰ ਗਰੇਵਾਲ, ਹਰਫ਼ ਚੀਮਾ ਤੇ ਗ਼ਾਲਿਬ ਵੜੈਚ ਨੇ ਆਪਣੇ ਭਾਸ਼ਣਾਂ ਤੇ ਗੀਤਾਂ ਰਾਹੀਂ ਕਿਸਾਨਾਂ-ਮਜ਼ਦੂਰਾਂ ਨੂੰ ਇਸ ਸ਼ਾਂਤਮਈ ਮੋਰਚੇ ਵਿੱਚ ਡਟੇ ਰਹਿਣ ਦਾ ਸੱਦਾ ਦਿੱਤਾ। ‘ਖਾਲਸਾ ਏਡ’ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤੇ ਜਾਣ ਦਾ ਪੰਜਾਬ ਕਿਸਾਨ ਯੂਨੀਅਨ ਵੱਲੋਂ ਸਵਾਗਤ ਕੀਤਾ ਗਿਆ। ਕਿਸਾਨ ਆਗੂ ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ ਰਵੀ ਸਿੰਘ ਖਾਲਸਾ ਵੱਲੋਂ ਕਾਇਮ ਸੰਸਥਾ ਨੇ ਲੋਕਾਂ ਦੀ ਮਹਾਨ ਸੇਵਾ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਮੁੱਖ ਖ਼ਬਰਾਂ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਦਿੱਲੀ ਵਿਚ ਹਨੇਰੀ ਚੱਲਣ ਤੋਂ ਬਾਅਦ ਭਾਰੀ ਮੀਂਹ; ਰਾਜਸਥਾਨ, ਬਿਹਾਰ ਸਣੇ ...

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਘੱਟੋ ਘੱਟ ਤਾਪਮਾਨ 17.2 ਡਿਗਰੀ ’ਤੇ ਪੁੱਜਿਆ; ਦਹਾਕਿਆਂ ਦਾ ਰਿਕਾਰਡ ਟੁੱ...

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਸਮਾਜਵਾਦੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੀ ਗਈ ਸੀ ਨਾਅਰੇਬਾਜ਼ੀ

ਪੰਜਾਬ ਸਰਕਾਰ ਵੱਲੋਂ 28 ਪੁਲੀਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 28 ਪੁਲੀਸ ਅਧਿਕਾਰੀਆਂ ਦੇ ਤਬਾਦਲੇ

ਏਡੀਜੀਪੀ ਨਰੇਸ਼ ਕੁਮਾਰ ਦਾ ਵੀ ਤਬਾਦਲਾ ਕੀਤਾ

ਸ਼ਹਿਰ

View All