ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ

ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ

ਨਵੀਂ ਦਿੱਲੀ, 12 ਅਗਸਤ
ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਊਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਫੌਜ ਦੇ ਅਾਰ ਐਂਡ ਆਰ ਹਸਪਤਾਲ ਨੇ ਜਾਰੀ ਬਿਆਨ ਰਾਹੀਂ ਦੱਸਿਆ, ‘‘ਸ੍ਰੀ ਪ੍ਰਣਬ ਮੁਖਰਜੀ ਦੀ ਸਿਹਤ ਹਾਲੇ ਵੀ ਨਾਜ਼ੁਕ ਬਣੀ ਹੋਈ ਹੈ। ਇਸ ਵੇਲੇ ਊਨ੍ਹਾਂ ਦਾ ਖੂਨ ਦਾ ਦੌਰਾ ਸਥਿਰ ਹੈ ਅਤੇ ਊਹ ਵੈਂਟੀਲੇਟਰ ’ਤੇ ਹਨ।’’ ਊਨ੍ਹਾਂ ਨੂੰ 10 ਅਗਸਤ ਨੂੰ ਦਿੱਲੀ ਛਾਊਣੀ ਸਥਿਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਊਨ੍ਹਾਂ ਦੇ ਸਿਰ ਦਾ ਅਪਰੇਸ਼ਨ ਹੋਇਆ। 84 ਵਰ੍ਹਿਆਂ ਦੇ ਸਾਬਕਾ ਰਾਸ਼ਟਰਪਤੀ ਦੀ ਸਰਜਰੀ ਤੋਂ ਪਹਿਲਾਂ ਕੋਵਿਡ-19 ਰਿਪੋਰਟ ਪਾਜ਼ੇਟਿਵ ਆਈ ਸੀ। -ਪੀਟੀਆਈ

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All