ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ

ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ

ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਧੀ ਸ਼੍ਰਮਿਸ਼ਠਾ ਮੁਖਰਜੀ ਨੇ ਦੱਸਿਆ ਕਿ ਊਨ੍ਹਾਂ ਦੇ ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਪਰ ਹੋਰ ਨਹੀਂ ਵਿਗੜੀ ਹੈ। 84 ਵਰ੍ਹਿਆਂ ਦੇ ਸਾਬਕਾ ਰਾਸ਼ਟਰਪਤੀ ਦੀ ਦੇਖਭਾਲ ਕਰ ਰਹੇ ਡਾਕਟਰਾਂ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਸਵੇਰ ਤੱਕ ਊਨ੍ਹਾਂ ਦੀ ਹਾਲਤ ਊਸੇ ਤਰ੍ਹਾਂ ਬਣੀ ਹੋਈ ਹੈ। ਮੁਖਰਜੀ ਨੂੰ ਸੋਮਵਾਰ ਨੂੰ ਦਿੱਲੀ ਛਾਊਣੀ ਸਥਿਤ ਫੌਜ ਦੇ ਆਰ ਐਂਡ ਆਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ ਊਨ੍ਹਾਂ ਦੇ ਸਿਰ ਦਾ ਅਪਰੇਸ਼ਨ ਕੀਤਾ ਗਿਆ ਸੀ। ਊਨ੍ਹਾਂ ਦਾ ਕੋਵਿਡ-19 ਟੈਸਟ ਵੀ ਪਾਜ਼ੇਟਿਵ ਆਇਆ ਹੈ। ਹਸਪਤਾਲ ਨੇ ਜਾਰੀ ਬਿਆਨ ਰਾਹੀਂ ਦੱਸਿਆ, ‘‘ਸ੍ਰੀ ਪ੍ਰਣਬ ਮੁਖਰਜੀ ਦੀ ਸਿਹਤ ਅੱਜ ਸਵੇਰੇ (14 ਅਗਸਤ, 2020) ਵੀ ਊਸੇ ਤਰ੍ਹਾਂ ਬਣੀ ਹੋਈ ਹੈ। ਊਹ ਆਈਸੀਯੂ ਵਿੱਚ ਦਾਖ਼ਲ ਹਨ ਅਤੇ ਊਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਊਨ੍ਹਾਂ ਦੀ ਸਿਹਤ ਸਬੰਧੀ ਬਾਕੀ ਮਾਪਦੰਡ ਸਥਿਰ ਹਨ।’’ ਸਾਬਕਾ ਰਾਸ਼ਟਰਪਤੀ ਦੀ ਧੀ ਨੇ ਟਵਿੱਟਰ ’ਤੇ ਲਿਖਿਆ ਕਿ ਊਨ੍ਹਾਂ ਦੀ ਸਿਹਤ ਹੋਰ ਨਹੀਂ ਵਿਗੜੀ ਹੈ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All