ਸ਼ਿਮਲਾ (ਟਨਸ): ਸਾਬਕਾ ਮੁੱਖ ਮੰਤਰੀ ਮਰਹੂਮ ਵੀਰਭੱਦਰ ਸਿੰਘ ਦੀ ਪਤਨੀ ਪ੍ਰਤਿਭਾ ਸਿੰਘ ਨੂੰ ਹਿਮਾਚਲ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਬਣਾਇਆ ਗਿਆ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਪ੍ਰਤਿਭਾ ਸਿੰਘ ਨੂੰ ਸੂਬਾ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਏ ਜਾਣ ਨੂੰ ਝੰਡੀ ਦਿੱਤੀ ਹੈ। ਇਸ ਦੇ ਨਾਲ ਹੀ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂ ਗੋਪਾਲ ਨੇ ਪ੍ਰਤਿਭਾ ਸਿੰਘ ਦੇ ਨਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹਿਮਾਚਲ ਕਾਂਗਰਸ ਦੇ ਇਤਿਹਾਸ ’ਚ ਪਹਿਲੀ ਵਾਰ ਪਾਰਟੀ ਹਾਈ ਕਮਾਨ ਨੇ ਚਾਰ ਕਾਰਜਕਾਰੀ ਪ੍ਰਧਾਨ ਵੀ ਨਿਯੁਕਤ ਕੀਤੇ ਹਨ। ਕਾਰਜਕਾਰੀ ਪ੍ਰਧਾਨਾਂ ’ਚ ਹਰਸ਼ ਮਹਾਜਨ, ਰਾਜੇਂਦਰ ਰਾਣਾ, ਪਵਨ ਕਾਜਲ ਤੇ ਵਿਨੈ ਕੁਮਾਰ ਸ਼ਾਮਲ ਹਨ। ਸੁਖਵਿੰਦਰ ਸਿੰਘ ਸੁੱਖੂ ਨੂੰ ਪਾਰਟੀ ਦੀ ਪ੍ਰਚਾਰ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ।