ਨਵੀਂ ਦਿੱਲੀ, 9 ਜਨਵਰੀ
ਦੇਸ਼ ਵਿੱਚ ਸਿਹਤ ਕਰਮੀਆਂ, ਫਰੰਟਲਾਈਨ ਵਰਕਰਾਂ ਤੇ 60 ਸਾਲ ਜਾਂ ਇਸ ਤੋਂ ਵਡੇਰੀ ਉਮਰ ਦੇ ਲੋਕਾਂ ਨੂੰ ਕਰੋਨਾ ਵੈਕਸੀਨ ਦਾ ਪ੍ਰੀਕੋਸ਼ਨ (ਬਚਾਅ) ਡੋਜ਼ ਸੋਮਵਾਰ ਤੋਂ ਲੱਗਣਾ ਸ਼ੁਰੂ ਹੋ ਜਾਵੇਗਾ। ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਮਨੀਪੁਰ ਤੇ ਗੋਆ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਡਿਊਟੀ ਨਿਭਾਉਣ ਵਾਲੇ ਕਰਮਚਾਰੀਆਂ ਨੂੰ ਵੀ ਫਰੰਟਲਾਈਨ ਵਰਕਰਾਂ ਦਾ ਦਰਜਾ ਦਿੱਤਾ ਗਿਆ ਹੈ। ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਨੇ ਐਤਵਾਰ ਨੂੰ ਟਵੀਟ ਕੀਤਾ ਕਿ ਲਗਭਗ ਇਕ ਕਰੋੜ ਸਿਹਤ ਕਰਮੀਆਂ ਤੇ ਫਰੰਟ ਲਾਈਨ ਵਰਕਰਾਂ ਨੂੰ ਪ੍ਰੀਕੋਸ਼ਨ ਡੋਜ਼ ਲਈ ਐੱਮਐੱਮਐੱਸ ਭੇਜੇ ਗਏ ਹਨ। -ਪੀਟੀਆਈ