ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੰਮੂ ’ਚ ਦਰਬਾਰ ਬਦਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ

3 ਨਵੰਬਰ ਨੂੰ ਜੰਮੂ ਵਿੱਚ ਚਾਰ ਸਾਲ ਬਾਅਦ ਮੁਡ਼ ਖੁੱਲ੍ਹਣਗੇ ਸਰਕਾਰੀ ਦਫ਼ਤਰ
Advertisement

ਜੰਮੂ ਕਸ਼ਮੀਰ ਵਿੱਚ ਉਪ ਰਾਜਪਾਲ ਦੀ ਅਗਵਾਈ ਵਾਲੇ ਪ੍ਰਸ਼ਾਸਨ ਵੱਲੋਂ ਲਾਈ ਚਾਰ ਸਾਲ ਦੀ ਰੋਕ ਤੋਂ ਬਾਅਦ ਸੱਤਾ ਦਾ ਕੇਂਦਰ ਜੰਮੂ ਵਿੱਚ ਤਬਦੀਲ ਕਰਨ ਦੀਆਂ ਤਿਆਰੀਆਂ ਮੁੜ ਸ਼ੁਰੂ ਹੋ ਗਈਆਂ ਹਨ। ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ਤੋਂ ਸਰਕਾਰੀ ਦਫ਼ਤਰਾਂ ਨੂੰ ਜੰਮੂ ਤਬਦੀਲ ਕਰਨ ਦੀ ਪ੍ਰਕਿਰਿਆ 3 ਨਵੰਬਰ ਨੂੰ ਪੂਰੀ ਹੋ ਜਾਵੇਗੀ। 2021 ਵਿੱਚ ਰੋਕੀ ਗਈ ਇਸ ਕਾਰਵਾਈ ਨੂੰ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਅਗਵਾਈ ਵਾਲੀ ਨੈਸ਼ਨਲ ਕਾਨਫਰੰਸ ਸਰਕਾਰ ਨੇ ਮੁੜ ਸ਼ੁਰੂ ਕੀਤਾ ਹੈ। ਇਸ ਫ਼ੈਸਲੇ ਤੋਂ ਬਾਅਦ ਸਰਦ ਰੁੱਤ ਦੀ ਰਾਜਧਾਨੀ ਜੰਮੂ ਵਿੱਚ ਸੁੰਦਰੀਕਰਨ ਦੀ ਮੁਹਿੰਮ ਵੱਡੇ ਪੱਧਰ ’ਤੇ ਸ਼ੁਰੂ ਹੋ ਗਈ ਹੈ। 16 ਅਕਤੂਬਰ ਨੂੰ ਜੰਮੂ ਕਸ਼ਮੀਰ ਸਰਕਾਰ ਨੇ ਸ੍ਰੀਨਗਰ ਵਿੱਚ ਦਫ਼ਤਰ 31 ਅਕਤੂਬਰ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਸਨ।

ਅਧਿਕਾਰੀਆਂ ਨੇ ਦੱਸਿਆ ਕਿ ਸਿਵਲ ਸਕੱਤਰੇਤ ਅਤੇ ਰਾਜ ਭਵਨ ਦੇ ਅੰਦਰ ਤੇ ਬਾਹਰ ਸੁੰਦਰੀਕਰਨ ਦਾ ਪ੍ਰਾਜੈਕਟ ਚੱਲ ਰਿਹਾ ਹੈ। ਅਗਸਤ ਵਿੱਚ ਮੀਂਹ ਕਾਰਨ ਨੁਕਸਾਨੀਆਂ ਗਈਆਂ ਸ਼ਹਿਰ ਦੀਆਂ ਕਈ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ ਅਤੇ ਮਜ਼ਦੂਰ ਫੁੱਟਪਾਥਾਂ ਦੀ ਸਫ਼ਾਈ ਤੇ ਸੜਕਾਂ ਦੇ ਕਿਨਾਰਿਆਂ ’ਤੇ ਰੰਗ ਕਰਨ ਵਿੱਚ ਰੁੱਝੇ ਹੋਏ ਹਨ। ਸਿਵਲ ਸਕੱਤਰੇਤ, ਰਾਜ ਭਵਨ, ਹੋਰ ਮੁੱਖ ਅਦਾਰਿਆਂ ਅਤੇ ਕਰਮਚਾਰੀਆਂ ਦੀ ਰਿਹਾਇਸ਼ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

Advertisement

Advertisement
Show comments