ਠਾਣੇ ’ਚ 350ਵਾਂ ਸ਼ਹੀਦੀ ਦਿਹਾੜਾ ਮਨਾਉਣ ਦੀਆਂ ਤਿਆਰੀਆਂ
ਇੱਥੋਂ ਦੇ ਜ਼ਿਲ੍ਹਾ ਕੁਲੈਕਟਰ ਸ਼੍ਰੀਕ੍ਰਿਸ਼ਨਾ ਪੰਚਾਲ ਨੇ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਸਮਾਗਮ ਦੀ ਸਫਲਤਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। 21 ਦਸੰਬਰ ਨੂੰ ਨਵੀ ਮੁੰਬਈ ਦੇ...
Advertisement
ਇੱਥੋਂ ਦੇ ਜ਼ਿਲ੍ਹਾ ਕੁਲੈਕਟਰ ਸ਼੍ਰੀਕ੍ਰਿਸ਼ਨਾ ਪੰਚਾਲ ਨੇ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਸਮਾਗਮ ਦੀ ਸਫਲਤਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। 21 ਦਸੰਬਰ ਨੂੰ ਨਵੀ ਮੁੰਬਈ ਦੇ ਓਵਲ ਮੈਦਾਨ ’ਚ ਹੋਣ ਵਾਲੇ ਸਮਾਗਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਕੁਲੈਕਟਰ ਪੰਚਾਲ ਨੇ ਆਵਾਜਾਈ, ਡਾਕਟਰੀ ਸਹਾਇਤਾ, ਸੁਰੱਖਿਆ ਤੇ ਹੋਰ ਤਿਆਰੀਆਂ ਦੀ ਸਮੀਖਿਆ ਕੀਤੀ। ਪੰਚਾਲ ਨੇ ਅਧਿਕਾਰੀਆਂ ਨੂੰ ਵਿਦਿਆਰਥੀਆਂ ਵਿੱਚ ਗੁਰੂ ਜੀ ਦੇ ਇਤਿਹਾਸ ਨਾਲ ਸਬੰਧਿਤ ਜਾਗਰੂਕਤਾ ਪੈਦਾ ਕਰਨ ਲਈ ਸਕੂਲਾਂ ਤੇ ਕਾਲਜਾਂ ਵਿੱਚ ਭਾਸ਼ਣ ਮੁਕਾਬਲੇ ਤੇ ਫਿਲਮ ਸਕ੍ਰੀਨਿੰਗ ਕਰਵਾਉਣ ਲਈ ਕਿਹਾ। -ਪੀਟੀਆਈ
Advertisement
Advertisement
