ਵੋਟਰ ਸੂਚੀ ਤਿਆਰ ਕਰਨਾ ਦੁਨੀਆ ਦਾ ਸਭ ਤੋਂ ਮੁਸ਼ਕਲ ਕੰਮ: ਮੁੱਖ ਚੋਣ ਕਮਿਸ਼ਨਰ
ਸੀਈਸੀ ਨੇ ਸਟਾਕਹੋਮ ਇੰਟਰਨੈਸ਼ਨਲ ਕਾਨਫਰੰਸ ਵਿੱਚ ਕੀਤਾ ਸੰਬੋਧਨ
Advertisement
ਨਵੀਂ ਦਿੱਲੀ, 11 ਜੂਨ
ਵੋਟਰ ਸੂਚੀਆਂ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਵਿਚਾਲੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੇ ਕਿਹਾ ਕਿ ਭਾਰਤ ਵਿੱਚ ਵੋਟਰ ਸੂਚੀ ਤਿਆਰ ਕਰਨਾ ਦੁਨੀਆ ਦੇ ਸਭ ਤੋਂ ਮੁਸ਼ਕਲ ਅਤੇ ਪਾਰਦਰਸ਼ੀ ਕੰਮਾਂ ਵਿੱਚੋਂ ਇੱਕ ਹੈ। ਸੀਈਸੀ ਨੇ ਸਟਾਕਹੋਮ ਇੰਟਰਨੈਸ਼ਨਲ ਕਾਨਫਰੰਸ ਵਿੱਚ ਕਿਹਾ ਕਿ ਹਰ ਸਾਲ ਸੋਧ ਦੌਰਾਨ ਅਤੇ ਚੋਣ ਤੋਂ ਪਹਿਲਾਂ ਕਾਨੂੰਨ ਅਨੁਸਾਰ ਮਾਨਤਾ ਪ੍ਰਾਪਤ ਕੌਮੀ ਅਤੇ ਸੂਬਾਈ ਪਾਰਟੀਆਂ ਨਾਲ ਵੋਟਰ ਸੂਚੀਆਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੀ ਇਹ ਟਿੱਪਣੀ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਵੱਲੋਂ ਵੋਟਰਾਂ ਦੇ ਅੰਕੜਿਆਂ ਨਾਲ ਛੇੜਛਾੜ ਕਰਨ ਦੇ ਦੋਸ਼ ਲਾਉਣ ਤੋਂ ਬਾਅਦ ਆਈ ਹੈ। ਚੋਣ ਕਮਿਸ਼ਨ ਨੇ ਇਨ੍ਹਾਂ ਦੋਸ਼ਾਂ ਨੂੰ ਬੇਤੁਕਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਤਿਆਰ ਕਰਨਾ ਦੁਨੀਆ ਦੇ ਸਭ ਤੋਂ ਮੁਸ਼ਕਲ ਅਤੇ ਪਾਰਦਰਸ਼ੀ ਕੰਮਾਂ ’ਚੋਂ ਇੱਕ ਹੈ। ਇਸ ਕਾਨਫਰੰਸ ਵਿੱਚ ਲਗਪਗ 50 ਦੇਸ਼ਾਂ ਦੀਆਂ ਚੋਣ ਪ੍ਰਬੰਧਨ ਸੰਸਥਾਵਾਂ ਦੇ 100 ਤੋਂ ਵੱਧ ਨੁਮਾਇੰਦੇ ਹਿੱਸਾ ਲੈ ਰਹੇ ਹਨ। -ਪੀਟੀਆਈ
Advertisement
Advertisement