ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 72 ਵਰ੍ਹਿਆਂ ਦੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਕਾਂਗਰਸ ਆਗੂ ਰਾਹੁਲ ਗਾਂਧੀ, ਐੱਨਸੀਪੀ ਮੁਖੀ ਸ਼ਰਦ ਪਵਾਰ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਆਰਜੇਡੀ ਆਗੂ ਤੇਜਸਵੀ ਯਾਦਵ ਸਮੇਤ ਹੋਰ ਆਗੂਆਂ ਨੇ ਵਧਾਈਆਂ ਦਿੱਤੀਆਂ। ਭਾਜਪਾ ਦੇ ਆਗੂਆਂ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਸ੍ਰੀ ਮੋਦੀ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਹੈ। ਸ੍ਰੀ ਮੋਦੀ ਦੇ ਜਨਮਦਿਨ ਮੌਕੇ ਅੱਜ ਵਿਕਾਸ ਦੇ ਕਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ ਜਦਕਿ ਭਾਜਪਾ ਵੱਲੋਂ ਇਹ ਦਿਨ ਸੇਵਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। -ਪੀਟੀਆਈ