ਰਾਸ਼ਟਰਪਤੀ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੀ ਪੂਰਬਲੀ ਸੰਧਿਆ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ, ‘‘ਇਹ ਮੌਕਾ ਸਾਨੂੰ ਗੁਰੂ ਨਾਨਕ ਦੇਵ ਦੇ ਆਦਰਸ਼ਾਂ ਅਤੇ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਦਾ ਹੈ ਅਤੇ ਬਿਹਤਰ ਸਮਾਜ ਦੀ...
Advertisement
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੀ ਪੂਰਬਲੀ ਸੰਧਿਆ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ, ‘‘ਇਹ ਮੌਕਾ ਸਾਨੂੰ ਗੁਰੂ ਨਾਨਕ ਦੇਵ ਦੇ ਆਦਰਸ਼ਾਂ ਅਤੇ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਦਾ ਹੈ ਅਤੇ ਬਿਹਤਰ ਸਮਾਜ ਦੀ ਸਿਰਜਣਾ ਵੱਲ ਸਾਡਾ ਮਾਰਗਦਰਸ਼ਨ ਕਰਦਾ ਹੈ। ਉਨ੍ਹਾਂ ਦਾ ਸੰਦੇਸ਼ ਸਾਨੂੰ ਸਿਖਾਉਂਦਾ ਹੈ ਕਿ ਸੱਚ, ਨਿਆਂ ਅਤੇ ਦਇਆ ’ਤੇ ਆਧਾਰਿਤ ਜੀਵਨ ਜਿਊਣਾ ਹੀ ਸਫਲਤਾ ਦਾ ਅਸਲ ਮਾਪ ਹੈ।’’ ਰਾਸ਼ਟਰਪਤੀ ਨੇ ਕਿਹਾ, ‘‘ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਇੱਕ ਪਰਮਾਤਮਾ ਅਤੇ ਮਨੁੱਖੀ ਬਰਾਬਰੀ ’ਤੇ ਜ਼ੋਰ ਦਿੰਦੀਆਂ ਹਨ। ਉਹ ਸਾਨੂੰ ਇਮਾਨਦਾਰੀ ਨਾਲ ਜਿਊਣ ਅਤੇ ਇੱਕ-ਦੂਜੇ ਨਾਲ ਸਾਧਨ ਸਾਂਝੇ ਕਰਨ ਲਈ ਪ੍ਰੇਰਦੇ ਹਨ। ਆਓ, ਇਸ ਮੌਕੇ ਅਸੀਂ ਗੁਰੂ ਨਾਨਕ ਦੇਵ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ ਅਤੇ ਸ਼ਾਂਤੀਪੂਰਨ ਅਤੇ ਖੁਸ਼ਹਾਲ ਰਾਸ਼ਟਰ ਦੇ ਨਿਰਮਾਣ ਲਈ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲੀਏ।’’
Advertisement
Advertisement
