75 ਸਾਲ ਦੇ ਹੋਏ ਪ੍ਰਧਾਨ ਮੰਤਰੀ ਮੋਦੀ; ਰਾਸ਼ਟਰਪਤੀ ਸਣੇ ਸਿਆਸੀ ਸ਼ਖ਼ਸੀਅਤਾਂ ਨੇ ਵਧਾਈ ਦਿੱਤੀ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ 75ਵੇਂ ਜਨਮਦਿਨ ’ਤੇ ਵਧਾਈ ਦਿੱਤੀ ਅਤੇ ਦੇਸ਼ ਵਿੱਚ ਮਹਾਨ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਸੰਸਕ੍ਰਿਤੀ ਪੈਦਾ ਕਰਨ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ।
ਮੁਰਮੂ ਨੇ ਪ੍ਰਧਾਨ ਮੰਤਰੀ ਨੂੰ ਆਪਣੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਵਿੱਚ ਕਿਹਾ, “ਅੱਜ ਵਿਸ਼ਵ ਭਾਈਚਾਰਾ ਵੀ ਤੁਹਾਡੇ ਮਾਰਗਦਰਸ਼ਨ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਕਰ ਰਿਹਾ ਹੈ।”
ਮੋਦੀ ਦਾ ਜਨਮ 17 ਸਤੰਬਰ, 1950 ਨੂੰ ਗੁਜਰਾਤ ਦੇ ਇੱਕ ਛੋਟੇ ਜਿਹੇ ਕਸਬੇ ਵਡਨਗਰ ਵਿੱਚ ਹੋਇਆ ਸੀ।
ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਲਿਖਿਆ, “ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ @narendramodi ਜੀ ਨੂੰ ਜਨਮਦਿਨ ਦੀਆਂ ਵਧਾਈਆਂ। ਆਪਣੀ ਅਸਾਧਾਰਨ ਅਗਵਾਈ ਰਾਹੀਂ ਸਖ਼ਤ ਮਿਹਨਤ ਦੇ ਸਿਖਰ ਨੂੰ ਦਰਸਾਉਂਦੇ ਹੋਏ, ਤੁਸੀਂ ਦੇਸ਼ ਵਿੱਚ ਮਹਾਨ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਇੱਕ ਸੰਸਕ੍ਰਿਤੀ ਪੈਦਾ ਕੀਤੀ ਹੈ।”
ਉਨ੍ਹਾਂ ਕਿਹਾ, “ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦੀ ਹਾਂ ਕਿ ਤੁਸੀਂ ਹਮੇਸ਼ਾ ਸਿਹਤਮੰਦ ਅਤੇ ਖੁਸ਼ ਰਹੋ ਅਤੇ ਆਪਣੀ ਵਿਲੱਖਣ ਅਗਵਾਈ ਨਾਲ ਦੇਸ਼ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ’ਤੇ ਲੈ ਜਾਓ।”
ਉੱਧਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਪੰਜ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੋਕਾਂ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੇ ਹਨ ।
ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਮੋਦੀ ਨੂੰ ਵਧਾਈ ਦਿੰਦਿਆਂ ਲਿਖਿਆ,“ ਮੋਦੀ ਨੇ ਸਿਸਟਮ ਵਿੱਚ ਸ਼ੁੱਧਤਾ, ਫੈਸਲਿਆਂ ਵਿੱਚ ਦ੍ਰਿੜਤਾ ਅਤੇ ਨੀਤੀਆਂ ਵਿੱਚ ਸਪੱਸ਼ਟਤਾ ਲਿਆਂਦੀ। ਉਨ੍ਹਾਂ ਨੇ ਵਾਝੇ, ਪਛੜੇ, ਗਰੀਬ, ਔਰਤਾਂ ਅਤੇ ਆਦਿਵਾਸੀਆਂ ਨੂੰ ਸ਼ਾਸਨ ਦੇ ਕੇਂਦਰ ਵਿੱਚ ਰੱਖਣ ਦਾ ਕੰਮ ਪੂਰਾ ਕੀਤਾ ਹੈ।
ਬਲੀਦਾਨ ਅਤੇ ਸਮਰਪਣ ਦੇ ਪ੍ਰਤੀਕ, ਕਰੋੜਾਂ ਦੇਸ਼ ਵਾਸੀਆਂ ਲਈ ਪ੍ਰੇਰਨਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਉਨ੍ਹਾਂ ਦੇ 75ਵੇਂ ਜਨਮਦਿਨ ’ਤੇ ਹਾਰਦਿਕ ਸ਼ੁਭਕਾਮਨਾਵਾਂ।