ਸ਼ਿਮਲਾ, 31 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਸਰਕਾਰ ਦੀ ਅੱਠਵੀਂ ਵਰ੍ਹੇਗੰਢ ਮੌਕੇ ਰੋਡ ਸ਼ੋਅ ਵਿਚ ਹਿੱਸਾ ਲੈਣ ਅਤੇ ਰਿੱਜ ਮੈਦਾਨ ਵਿਚ ਰੈਲੀ ਨੂੰ ਸੰਬੋਧਨ ਕਰਨ ਲਈ ਅੱਜ ਸ਼ਿਮਲਾ ਪਹੁੰਚੇ। ਉਨ੍ਹਾਂ ਨਾਲ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਵੀ ਹਨ। ਰੈਲੀ ਨੂੰ ਸੰਬੋਧਨ ਦੌਰਾਨ ਸ੍ਰੀ ਮੋਦੀ ਨੇ ਕਿਹਾ ਕਿ ਸਾਡੀ ਯੋਜਨਾ ਦੇਸ਼ ਦੇ ਹਰ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਸਥਾਪਤ ਕਰਨ ਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਤਰਰਾਸ਼ਟਰੀ ਏਜੰਸੀਆਂ ਮੁਤਾਬਕ ਭਾਰਤ ਵਿੱਚ ਵੀ ਗਰੀਬੀ ਘੱਟ ਰਹੀ ਹੈ। ਸ੍ਰੀ ਮੋਦੀ ਨੇ ਕਿਹਾ ਕਿ ਸਰਕਾਰ ਨੇ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਦੀ ਸੂਚੀ ਵਿੱਚੋਂ ਨੌ ਕਰੋੜ ਫਰਜ਼ੀ ਨਾਂ ਹਟਾ ਦਿੱਤੇ ਹਨ।ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੂਬਾ ਇਕਾਈ ਦੇ ਜਨਰਲ ਸਕੱਤਰ ਤ੍ਰਿਲੋਕ ਜਾਮਵਾਲ ਨੇ ਪਹਿਲਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਅੱਧਾ ਕਿਲੋਮੀਟਰ ਦਾ ਰੋਡ ਸ਼ੋਅ ਸੀਟੀਓ ਅਤੇ ਰਾਣੀ ਝਾਂਸੀ ਪਾਰਕ ਵਿਚਕਾਰ ਹੋਵੇਗਾ।